ਮਿਲਾਵਟਖੋਰੀ ਦੀਆਂ ਰਿਪੋਰਟਾਂ ਜਨਤਕ ਨਾ ਕਰਨ ’ਤੇ ਬੀ.ਕੇ.ਯੂ. ਪੰਜਾਬ ਵਲੋਂ ਸਿਹਤ ਵਿਭਾਗ ਨੂੰ ਅਲਟੀਮੇਟਮ
ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਰੇ ਗਏ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲਾਂ ਦੀਆਂ ਰਿਪੋਰਟਾਂ ਜਨਤਕ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਸਿਹਤ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਦੀਪ ਸਿੰਘ ਗਿੱਲ ਕਰਮੂਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਰਾਜਬੀਰ ਸਿੰਘ ਗਿੱਲ ਸਮੇਤ ਹੋਰ ਕਿਸਾਨ ਆਗੂਆਂ ਨੇ ਵਿਭਾਗ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੇ ਸੈਂਪਲਾਂ ਦੀਆਂ ਰਿਪੋਰਟਾਂ ਅਤੇ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵੇਰਵਾ ਜਨਤਕ ਕੀਤਾ ਜਾਵੇ।
ਭ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ
21-11-2026
ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਰੇ ਗਏ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲਾਂ ਦੀਆਂ ਰਿਪੋਰਟਾਂ ਜਨਤਕ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਸਿਹਤ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਦੀਪ ਸਿੰਘ ਗਿੱਲ ਕਰਮੂਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਰਾਜਬੀਰ ਸਿੰਘ ਗਿੱਲ ਸਮੇਤ ਹੋਰ ਕਿਸਾਨ ਆਗੂਆਂ ਨੇ ਵਿਭਾਗ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਮੰਗ ਕੀਤੀ ਹੈ ਕਿ ਸਾਰੇ ਸੈਂਪਲਾਂ ਦੀਆਂ ਰਿਪੋਰਟਾਂ ਅਤੇ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵੇਰਵਾ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਭਰ ਵਿਚੋਂ ਕਰੀਬ 1950 ਸੈਂਪਲ ਭਰੇ ਗਏ ਸਨ, ਜਿਨ੍ਹਾਂ ਵਿਚ ਡੇਅਰੀ ਉਤਪਾਦਾਂ ਦੇ 437 ਸੈਂਪਲਾਂ ਵਿਚੋਂ 218 ਸੈਂਪਲ ਫ਼ੇਲ੍ਹ ਪਾਏ ਗਏ, ਜਦਕਿ ਇਨ੍ਹਾਂ ਵਿਚੋਂ 51 ਸੈਂਪਲ ਬੇਹੱਦ ਅਸੁਰੱਖਿਅਤ ਸ਼੍ਰੇਣੀ ਵਿਚ ਆਏ ਸਨ। ਉਨ੍ਹਾਂ ਦੱਸਿਆ ਕਿ ਇਕੱਲੇ ਫ਼ਰੀਦਕੋਟ ਜ਼ਿਲ੍ਹੇ ਵਿਚ ਵੀ ਕਰੀਬ 45 ਸੈਂਪਲ ਭਰੇ ਗਏ ਸਨ, ਜ਼ੀਰਾ ਅਤੇ ਫ਼ਿਰੋਜ਼ਪੁਰ ਇਲਾਕਿਆਂ ਵਿਚ ਵੀ ਸਿਹਤ ਵਿਭਾਗ ਵਲੋਂ ਵੱਡੇ ਪੱਧਰ ’ਤੇ ਚੈਕਿੰਗ ਅਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਵੱਡੀ ਗਿਣਤੀ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਫ਼ੇਲ੍ਹ ਹੋਏ ਹਨ ਤਾਂ ਵਿਭਾਗ ਵਲੋਂ ਅਜੇ ਤੱਕ ਖੋਏ, ਪਨੀਰ ਅਤੇ ਮਠਿਆਈਆਂ ਦੇ ਸੈਂਪਲਾਂ ਦੀਆਂ ਰਿਪੋਰਟਾਂ ਜਨਤਕ ਕਿਉਂ ਨਹੀਂ ਕੀਤੀਆਂ ਗਈਆਂ। ਜਿਨ੍ਹਾਂ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੇ ਸੈਂਪਲ ਫ਼ੇਲ੍ਹ ਹੋਏ ਹਨ, ਉਨ੍ਹਾਂ ਦੇ ਨਾਮ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ, ਤਾਂ ਜੋ ਖਪਤਕਾਰਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਨੂੰ ਵੇਚੀਆਂ ਜਾ ਰਹੀਆਂ ਵਸਤਾਂ ਕਿੰਨੀਆਂ ਸੁਰੱਖਿਅਤ ਹਨ। ਕਿਸਾਨ ਆਗੂਆਂ ਨੇ ਅਧਿਕਾਰੀਆਂ ਅਤੇ ਮਿਲਾਵਟਖੋਰਾਂ ਵਿਚਕਾਰ ਮਿਲੀਭੁਗਤ ਹੋਣ ਦਾ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਰਿਪੋਰਟਾਂ ਨੂੰ ਜਨਤਕ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਗੰਭੀਰ ਮਾਮਲੇ ਵਿਚ ਪਾਰਦਰਸ਼ਤਾ ਹੋਣੀ ਬਹੁਤ ਜ਼ਰੂਰੀ ਹੈ ਅਤੇ ਸਿਹਤ ਵਿਭਾਗ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਸਾਰੇ ਸੈਂਪਲਾਂ ਦੀਆਂ ਰਿਪੋਰਟਾਂ ਅਤੇ ਦੋਸ਼ੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਜਨਤਕ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਿਹਤ ਵਿਭਾਗ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਵਿਰੁੱਧ ਕਾਰਵਾਈ ਸਿਰਫ਼ ਚੈਕਿੰਗ ਅਤੇ ਸੈਂਪਲ ਭਰਨ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ। ਇਸ ਮੌਕੇ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਪਰਗਟ ਸਿੰਘ ਲਹਿਰਾ, ਬਲਦੇਵ ਸਿੰਘ ਵਾਈਆਂ ਮੀਤ ਪ੍ਰਧਾਨ ਪੰਜਾਬ, ਲਖਵਿੰਦਰ ਸਿੰਘ ਕਰਮੂਵਾਲਾ ਮੀਤ ਪ੍ਰਧਾਨ ਪੰਜਾਬ, ਗੈਰੀ ਸਿੰਘ ਬੰਡਾਲਾ ਮੀਡੀਆ ਇੰਚਾਰਜ ਪੰਜਾਬ, ਜਗਤਾਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ, ਮਨਜਿੰਦਰ ਸਿੰਘ ਢਿੱਲੋਂ ਯੂਥ ਆਗੂ ਪੰਜਾਬ, ਸੁਖਵੰਤ ਸਿੰਘ ਕੋਠੇ ਜ਼ਿਲ੍ਹਾ ਜਨਰਲ ਸਕੱਤਰ, ਅਮਰਜੀਤ ਕੌਰ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਫ਼ਰੀਦਕੋਟ, ਗੁਰਵਿੰਦਰ ਸਿੰਘ ਮੋਹਕਮਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਗੁਰਦੀਪ ਰਾਏ ਜ਼ਿਲ੍ਹਾ ਪੱਛਮੀ ਪ੍ਰਧਾਨ ਅਤੇ ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।