21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਿੰਡ ਬੋਤੀਆਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਜ਼ੀਰਾ, 20 ਨਵੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਯੂਥ ਆਗੂ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਵਿਖੇ ਸਰਪੰਚ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੰਕਰ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਸੂਬੇ ਦੇ ਸਾਰੇ ਵਰਗਾਂ ਦਾ ਖਿਆਲ ਰੱਖਦਿਆਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ।

ਅਜੀਤ ਡੈਸਕ 21-11-2026
ਜ਼ੀਰਾ, 20 ਨਵੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਯੂਥ ਆਗੂ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਵਿਖੇ ਸਰਪੰਚ ਹਰਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੰਕਰ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਨੇ ਸੂਬੇ ਦੇ ਸਾਰੇ ਵਰਗਾਂ ਦਾ ਖਿਆਲ ਰੱਖਦਿਆਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ। ਪਿੰਡ ਬੋਤੀਆਂ ਵਾਲਾ ਤੋਂ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਅਧੀਨ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਵਾਪਸ ਆਉਣ ਵਾਲੀ ਸੰਗਤ ਨਾਲ ਵੀ ਸ਼ੰਕਰ ਕਟਾਰੀਆ ਨੇ ਗੱਲਬਾਤ ਕੀਤੀ। ਜਦ ਸ਼ੰਕਰ ਕਟਾਰੀਆ ਨੇ ਪੁੱਛਿਆ ਕਿ ਇਸ ਤੀਰਥ ਯਾਤਰਾ ਸਮੇਂ ਕਿਸੇ ਕਿਸਮ ਦੀ ਸਮੱਸਿਆ ਤਾਂ ਨਹੀਂ ਆਈ? ਤਾਂ ਇਸ ਯਾਤਰਾ ਤੋਂ ਵਾਪਸ ਪਰਤਣ ਵਾਲੀ ਸੰਗਤ ਨੇ ਕੋਈ ਵੀ ਸਮੱਸਿਆ ਨਾ ਆਉਣ ਦੀ ਗੱਲ ਕਹਿਕੇ ਪੰਜਾਬ ਸਰਕਾਰ ਦੀ ਇਸ ਤੀਰਥ ਯਾਤਰਾ ਯੋਜਨਾ ਦੀ ਭਰਵੀਂ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਖੇਤਾਂ ਲਈ ਦਿਨ ਵੇਲੇ 8 ਘੰਟੇ ਨਿਰੰਤਰ ਬਿਜਲੀ,300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, 10 ਲੱਖ ਤੱਕ ਰੁਪਏ ਦੀ ਮੁਫ਼ਤ ਸਿਹਤ ਸਹੂਲਤ,ਔਰਤਾਂ ਲਈ 1500 ਰੁਪਏ ਤੇ 1000 ਰੁਪਏ ਪ੍ਰਤੀ ਮਹੀਨਾ , ਨਸ਼ਿਆਂ ਖ਼ਿਲਾਫ਼ ਸਫਲਤਾ ਪੂਰਵਕ ਚੱਲ ਰਹੀ ਮੁਹਿੰਮ ਅਤੇ ਸਰਕਾਰ ਵਲੋਂ ਹੋਰ ਬਹੁਤ ਸਾਰੇ ਕੀਤੇ ਰਹੇ ਕੰਮ ਵਿਸਥਾਰ ਵਿਚ ਗਿਣਵਾਏ। ਸ਼ੰਕਰ ਕਟਾਰੀਆ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੇ ਆਧਾਰ ’ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਇਸੇ ਤਰ੍ਹਾਂ ਪੰਜਾਬ ਨੂੰ ਹੋਰ ਵੀ ਤਰੱਕੀ ਅਤੇ ਖ਼ੁਸ਼ਹਾਲੀ ਵਾਲਾ ਸੂਬਾ ਦੇਖਣਾ ਚਾਹੁੰਦੇ ਹੋ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਾਈਏ। ਇਸ ਮੌਕੇ ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ, ਬਲਰਾਜ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਗਗਨਦੀਪ ਸਿੰਘ, ਸਤਨਾਮ ਸਿੰਘ ਭੀਮਾ, ਜਗਤਾਰ ਸਿੰਘ, ਜਸਵਿੰਦਰ ਸਿੰਘ ਕਾਲਾ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਬੀਰ ਸਿੰਘ ਮੈਂਬਰ, ਨਛੱਤਰ ਸਿੰਘ, ਬਸੰਤ ਸਿੰਘ, ਬਲੋਰ ਸਿੰਘ, ਮਾਣਕ ਸਿੰਘ, ਭਗਵੰਤ ਸਿੰਘ, ਕੌਰਾ ਸਿੰਘ, ਪਰਉਪਕਾਰ ਸਿੰਘ, ਸੂਬਾ ਸਿੰਘ ਅਤੇ ਸੁਖਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਦੀ ਤਿਆਰੀ ਸਮੇਂ ਕੱਚ ਦੀਆਂ ਚੂੜੀਆਂ ਅਤੇ ਨੇਲ ਪਾਲਿਸ਼ ਦੀ ਵਰਤੋਂ ਨਾ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਭਾਰੀ ਬਹੁਮਤ ਨਾਲ ਸੱਤਾ ’ਚ ਵਾਪਸੀ ਕਰੇਗਾ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।