20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿਸਾਨਾਂ ਅਤੇ ਆੜ੍ਹਤੀਆਂ ਦੀ ਖੱਜਲ-ਖੁਆਰੀ ਰੋਕਣ ਲਈ ਡਿਪਟੀ ਕਮਿਸ਼ਨਰ ਤੋਂ ਸਖ਼ਤ ਕਾਰਵਾਈ ਦੀ ਮੰਗ

ਖੋਸਾ ਦਲ ਸਿੰਘ, 20 ਨਵੰਬਰ(ਮਨਪ੍ਰੀਤ ਸਿੰਘ ਸੰਧੂ)-ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ। ਕੁਝ ਸ਼ੈਲਰ ਮਾਲਕਾਂ ਵਲੋਂ ਕਥਿਤ ਤੌਰ ’ਤੇ ਝੋਨੇ ਦੀ ਖਰੀਦ ਸਮੇਂ ਜਬਰੀ ਕੱਟ ਲਗਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਲਿਖਤੀ ਮੰਗ ਪੱਤਰ ਸੌਂਪ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਅਜੀਤ ਡੈਸਕ 21-11-2026
ਖੋਸਾ ਦਲ ਸਿੰਘ, 20 ਨਵੰਬਰ(ਮਨਪ੍ਰੀਤ ਸਿੰਘ ਸੰਧੂ)-ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ। ਕੁਝ ਸ਼ੈਲਰ ਮਾਲਕਾਂ ਵਲੋਂ ਕਥਿਤ ਤੌਰ ’ਤੇ ਝੋਨੇ ਦੀ ਖਰੀਦ ਸਮੇਂ ਜਬਰੀ ਕੱਟ ਲਗਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਲਿਖਤੀ ਮੰਗ ਪੱਤਰ ਸੌਂਪ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੁਬਾਈ ਆਗੂ ਹਰਦਿਆਲ ਸਿੰਘ ਅਲੀਪੁਰ, ਪੰਜਾਬ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ, ਜਲੌਰ ਸਿੰਘ ਮਣਕਿਆਂਵਾਲੀ, ਚਮਕੌਰ ਸਿੰਘ ਖੋਸਾ ਦਲ ਸਿੰਘ ਦੀ ਅਗਵਾਈ ਹੇਠ ਸੌਂਪੇ ਗਏ ਗਏ ਮੰਗ ਪੱਤਰ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਜਦੋਂ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਕੀਤੀ ਜਾਂਦੀ ਹੈ ਤਾਂ ਕੁਝ ਸ਼ੈਲਰ ਮਾਲਕਾਂ ਵਲੋਂ ਆੜ੍ਹਤੀਆਂ ਨੂੰ ਝੋਨੇ ਵਿਚ ਕਥਿਤ ਤੌਰ ’ਤੇ ਨੁਕਸ ਕੱਢ ਕੇ ਵੱਡੇ ਪੱਧਰ ’ਤੇ ਕੱਟ ਲਗਾਉਣ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ਦਾ ਸਿੱਧਾ ਆਰਥਿਕ ਬੋਝ ਆਖ਼ਰਕਾਰ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ, ਜੋ ਪਹਿਲਾਂ ਹੀ ਖੇਤੀ ਲਾਗਤਾਂ ਅਤੇ ਹੋਰ ਆਰਥਿਕ ਮੁਸ਼ਕਲਾਂ ਨਾਲ ਜੂਝ ਰਹੇ ਹਨ। ਮੰਗ ਪੱਤਰ ਵਿਚ ਵਿਸ਼ੇਸ਼ ਤੌਰ ’ਤੇ ਪਿੰਡ ਖੋਸਾ ਦਲ ਸਿੰਘ ਦੇ ਦੋ ਸ਼ੈਲਰਾਂ ਮਾਲਕਾਂ ਗੁਰੂ ਨਾਨਕ ਰਾਈਸ ਮਿਲ ਅਤੇ ਐੱਸ.ਐੱਸ. ਓਵਰਸੀਜ਼ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਸ਼ੈਲਰਾਂ ਦੇ ਮਾਲਕਾਂ ਵਲੋਂ ਆੜ੍ਹਤੀਆਂ ਉੱਪਰ ਵੱਡੇ ਕੱਟ ਲਗਾਏ ਜਾ ਰਹੇ ਹਨ। ਜਿਸ ਕਾਰਨ ਆੜ੍ਹਤੀ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਕਾਰਨ ਮਰਖਾਈ ਮੰਡੀ ਅਤੇ ਇਸ ਦੇ ਆਸ-ਪਾਸ ਦੇ ਫੋਕਲ ਪੁਆਇੰਟਾਂ ਵਿਚ ਵੀ ਆੜ੍ਹਤੀ ਕੰਮ ਕਰਨ ਤੋਂ ਪਾਸਾ ਵੱਟਣ ਲਈ ਮਜਬੂਰ ਹੋ ਰਹੇ ਹਨ। ਇਨ੍ਹਾਂ ਦੀ ਮਨਮਾਨੀ ਕਾਰਨ ਇਹ ਆੜਤੀ ਕੰਮਕਾਜ ਛੱਡ ਕੇ ਜ਼ੀਰਾ ਚੱਲੇ ਗਏ ਹਨ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਸਮੇਂ ਸਿਰ ਪ੍ਰਸ਼ਾਸਨਿਕ ਦਖ਼ਲ ਨਾ ਦਿੱਤਾ ਗਿਆ ਤਾਂ ਇਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਇਕ ਪਾਸੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਉਡੀਕ ਕਰਦੇ ਹਨ, ਦੂਜੇ ਪਾਸੇ ਕਥਿਤ ਜਬਰੀ ਕੱਟਾਂ ਕਾਰਨ ਉਨ੍ਹਾਂ ਦੀ ਫ਼ਸਲ ਦੀ ਪੂਰੀ ਕੀਮਤ ਮਿਲਣ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਮੰਗ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਤੋਂ ਮੰਗ ਕੀਤੀ ਗਈ ਹੈ ਕਿ ਸਬੰਧਤ ਸ਼ੈਲਰ ਮਾਲਕਾਂ ਵਿਰੁੱਧ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜਦੋਂ ਇਸ ਬਾਬਤ ਇਨ੍ਹਾਂ ਸ਼ੈਲਰਾਂ ਦੇ ਸੰਚਾਲਕ ਪ੍ਰਵੇਸ਼ ਗਰੋਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ’ਤੇ ਲਗਾਏ ਗਏ ਦੋਸ਼ ਬਿਲਕੁਲ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕਿਸੇ ਤੋਂ ਕਿਸੇ ਤਰ੍ਹਾਂ ਦੀ ਕੋਈ ਕਾਟ ਨਹੀ ਕੱਟੀ ਜਾ ਰਹੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਰਾਈਸ ਮਿੱਲ ਨੂੰ ਜੋ ਮਾਲ ਅਲਾਟ ਹੋਇਆ ਸੀ, ਉਹ ਅੱਸੀਂ ਪੂਰਨ ਤੌਰ ’ਤੇ ਚੁੱਕ ਲਿਆ ਹੈ। ਜਦੋਂ ਕਿ ਐੱਸ.ਐੱਸ. ਓਵਰਸੀਜ਼ ਦਾ ਮਾਲ ਜੋ ਰਹਿੰਦਾ ਹੈ, ਉਹ ਚੁੱਕਣ ਤੋਂ ਪਹਿਲਾਂ ਅਸੀਂ ਮੰਡੀ ਆਪਣੀ ਟੀਮ ਭੇਜਾਂਗੇ, ਜੇਕਰ ਮਾਲ ਸਹੀ ਹੋਇਆ ਤਾਂ ਅਸੀਂ ਚੁੱਕਾਂਗੇ, ਉਨ੍ਹਾਂ ਕਿਹਾ ਕਿ ਕਈ ਵਾਰ ਆੜਤੀ ਸਹੀ ਝੌਨੇ ਵਿਚ ਗਲਤ ਝੌਨਾ ਮਿਕਸ ਕਰ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਦਿੱਕਤ ਆਉਂਦੀ ਹੈ। ਇਸ ਲਈ ਅਸੀਂ ਰਹਿੰਦਾ ਮਾਲ ਚੁੱਕਣ ਤੋਂ ਪਹਿਲਾਂ ਮਾਲ ਚੈੱਕ ਕਰਾਂਗੇ।
ਪਿਛਲੀ ਖ਼ਬਰ ਵੋਟਰ ਜਾਗਰੂਕਤਾ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਬਲਾਕ ਪੱਧਰੀ ਮੁਕ... ਅਗਲੀ ਖ਼ਬਰ ਸੀਵਰੇਜ ਪ੍ਰਜੈਕਟ ਨੇ ਵਿਗਾੜੀ ਮਮਦੋਟ ਦੀ ਦਿੱਖ,ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।