22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਪ’ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਟੈਂਕੀ ’ਤੇ ਚੜ੍ਹੇ ਪੰਚਾਇਤ ਮੈਂਬਰ ਨੂੰ ਟਿਕਟ ਦੇ ਦਾਅਵੇਦਾਰ ਆਗੂ ਨੇ ਹੀ ਹੇਠਾਂ ਉਤਾਰਿਆ

ਜ਼ੀਰਾ,21 ਨਵੰਬਰ (ਰਜਨੀਸ਼ ਕਥੂਰੀਆ)- ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਵੀ ਪਹਿਲਾ ਮਾਮਲਾ ਹੀ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦੀ ਨੀਅਤ ਨਾਲ ਵਾਟਰ ਵਰਕਸ ਦੀ ਟੈਂਕੀ ’ਤੇ ਚੜੇ ਪੰਚਾਇਤ ਮੈਂਬਰ ਨੂੰ ਜ਼ੀਰਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਆਮ ਆਦਮੀ ਪਾਰਟੀ ਦੇ ਆਗੂ ਨੇ ਹੀ ਉਸ ਦੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਟੈਂਕੀ ਤੋਂ ਹੇਠਾਂ ਉਤਾਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਹੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਪਿੰਡ ਸ਼ੀਹਾਂਪਾੜੀ ਦਾ ਐਸ.

ਵਾਟਰ ਵਰਕਸ ਦੀ ਟੈਂਕੀ ਤੋਂ ਹੇਠਾਂ ਉਤਰਨ ਤੋਂ ਬਾਅਦ ਆਪ ਆਗੂ ਗੁਰਪ੍ਰੀਤ ਸਿੰਘ ਸੇਖੋਂ ਨਾਲ ਪੰਚਾਇਤ ਮੈਂਬਰ ਦਰਬਾਰਾ ਸਿੰਘ ਅਤੇ ਹੋਰ। ਅਜੀਤ ਤਸਵੀਰ 22-11-2026
ਜ਼ੀਰਾ,21 ਨਵੰਬਰ (ਰਜਨੀਸ਼ ਕਥੂਰੀਆ)- ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਵੀ ਪਹਿਲਾ ਮਾਮਲਾ ਹੀ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦੀ ਨੀਅਤ ਨਾਲ ਵਾਟਰ ਵਰਕਸ ਦੀ ਟੈਂਕੀ ’ਤੇ ਚੜੇ ਪੰਚਾਇਤ ਮੈਂਬਰ ਨੂੰ ਜ਼ੀਰਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਆਮ ਆਦਮੀ ਪਾਰਟੀ ਦੇ ਆਗੂ ਨੇ ਹੀ ਉਸ ਦੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਟੈਂਕੀ ਤੋਂ ਹੇਠਾਂ ਉਤਾਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਹੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਪਿੰਡ ਸ਼ੀਹਾਂਪਾੜੀ ਦਾ ਐਸ.ਸੀ.ਕੋਟੇ ਦਾ ਪੰਚਾਇਤ ਮੈਂਬਰ ਦਰਬਾਰਾ ਸਿੰਘ ਪਹੁੰ ਫੁੱਟਦਿਆਂ ਹੀ ਪਿੰਡ ਦੀ ਵਾਟਰ ਵਰਕਸ ਦੀ ਟੈਂਕੀ ’ਤੇ ਜਾ ਚੜਿਆ। ਉਸ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੀ ਪਿੰਡ ਦੀ ਪੰਚਾਇਤ ਦਾ ਮੈਂਬਰ ਹੋਣ ਕਰਕੇ ਪਿੰਡ ਦੀ ਸ਼ਮਸ਼ਾਨ ਘਾਟ ਦੀ ਚਾਰਦੀਵਾਰੀ,ਧਰਮਸ਼ਾਲਾ, ਐਸ.ਸੀ. ਭਾਈਚਾਰੇ ਲਈ ਕਮਰੇ ਬਣਾਉਣ ਲਈ ਆਈ ਗਰਾਂਟ ਤੋਂ ਇਲਾਵਾ ਐਸ.ਸੀ.ਕੋਟੇ ਦੀ 10 ਏਕੜ ਜਮੀਨ ਆਦਿ ਨਾਲ ਸੰਬੰਧਿਤ ਮਸਲੇ ਹੱਲ ਨਾ ਹੋਣ ਕਰਕੇ ਉਸ ਨੂੰ ਆਪਣੇ ਭਾਈਚਾਰੇ ਵੱਲੋਂ ਲਗਾਤਾਰ ਤਾਹਨੇ ਸੁਣਨੇ ਪੈ ਰਹੇ ਹਨ। ਜਿਸ ਕਰਕੇ ਆਪਣੀਆਂ ਮੰਗਾਂ ਮੰਨਵਾਉਣ ਲਈ ਮਜਬੂਰ ਹੋ ਕੇ ਉਸ ਨੂੰ ਵਾਟਰ ਵਰਕਸ ਦੀ ਟੈਂਕੀ ’ਤੇ ਚੜਨਾ ਪਿਆ, ਪਰ ਇਸ ਸਮੁੱਚੇ ਘਟਨਾਕ੍ਰਮ ਦਾ ਦਿਲਚਸਪ ਪਹਿਲੂ ਇਹ ਹੈ ਕਿ ਆਪਣੀ ਹੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਟੈਂਕੀ ’ਤੇ ਚੜੇ ਪੰਚਾਇਤ ਮੈਂਬਰ ਦਰਬਾਰਾ ਸਿੰਘ ਨੂੰ ਸਮਝਾ ਬੁਝਾ ਕੇ ਆਮ ਆਦਮੀ ਪਾਰਟੀ ਦੇ ਹੀ ਟਿਕਟ ਦੇ ਦਾਅਵੇਦਾਰ ਗੁਰਪ੍ਰੀਤ ਸਿੰਘ ਸੇਖੋਂ ਨੇ ਉਸ ਦੀਆਂ ਮੰਗਾਂ ਮੰਨਣ ਅਤੇ ਜਿੰਮੇਵਾਰ ਵਿਅਕਤੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਵਾਉਣ ਦਾ ਭਰੋਸਾ ਦੇ ਕੇ ਟੈਂਕੀ ਤੋਂ ਉਤਾਰਿਆ। ਇਸ ਅਨੋਖੀ ਘਟਨਾ ਦੀ ਜ਼ੀਰਾ ਇਲਾਕੇ ਵਿਚ ਜ਼ੋਰਦਾਰ ਚਰਚਾ ਹੈ।
ਪਿਛਲੀ ਖ਼ਬਰ ਗੰਦਗੀ ਦਾ ਘਰ ਬਣਿਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉੱਚ ਅਧਿਕਾਰੀਆਂ ਦੇ ਨੱਕ ਹੇਠ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ ਪੇਸ਼... ਅਗਲੀ ਖ਼ਬਰ ਨਾਟਕਕਾਰ ਡਾ. ਕੁਲਬੀਰ ਮਲਿਕ ਦਾ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।