22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਾਤਾ ਮਹਿੰਦਰ ਕੌਰ ਕਾਹਲੋਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜ਼ਲੀਆਂ ਭੇਟ

ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਮਰੂੜ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਕਾਹਲੋਂ, ਜਗਦੀਪ ਸਿੰਘ ਕਾਹਲੋਂ ਅਤੇ ਸਵ: ਕੁਲਦੀਪ ਸਿੰਘ ਕਾਹਲੋਂ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਕਾਹਲੋਂ (ਧਰਮ ਪਤਨੀ ਸਵ: ਠਾਕਰ ਸਿੰਘ ਕਾਹਲੋਂ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਸਹਿਜ ਪਾਠ ਦਾ ਭੋਗ ਪਿੰਡ ਮਰੂੜ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਵਿਖੇ ਪਾਇਆ ਗਿਆ। ਇਸ ਮੌਕੇ ’ਤੇ ਰਾਗੀ ਸਿੰਘਾਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਗਾਇਣ ਕੀਤਾ ਗਿਆ।

ਅਜੀਤ ਡੈਸਕ 22-11-2026
ਤਲਵੰਡੀ ਭਾਈ, 21 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਮਰੂੜ ਦੇ ਸਾਬਕਾ ਸਰਪੰਚ ਸੁਖਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਕਾਹਲੋਂ, ਜਗਦੀਪ ਸਿੰਘ ਕਾਹਲੋਂ ਅਤੇ ਸਵ: ਕੁਲਦੀਪ ਸਿੰਘ ਕਾਹਲੋਂ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਕਾਹਲੋਂ (ਧਰਮ ਪਤਨੀ ਸਵ: ਠਾਕਰ ਸਿੰਘ ਕਾਹਲੋਂ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਸਹਿਜ ਪਾਠ ਦਾ ਭੋਗ ਪਿੰਡ ਮਰੂੜ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘ ਵਿਖੇ ਪਾਇਆ ਗਿਆ। ਇਸ ਮੌਕੇ ’ਤੇ ਰਾਗੀ ਸਿੰਘਾਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਗਾਇਣ ਕੀਤਾ ਗਿਆ। ਜਦਕਿ ਅੰਂਤਿਮ ਅਰਦਾਸ ਉਪਰੰਤ ਸ਼ਰਧਾਂਜ਼ਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਕੰਵਲਜੀਤ ਸਿੰਘ ਮਾਤਾ ਮਹਿੰਦਰ ਕੌਰ ਕਾਹਲੋਂ ਦੇ ਜੀਵਨ ’ਤੇ ਚਾਨ੍ਣਾਂ ਪਾਇਆ। ਜਦਕਿ ਇਸ ਸਮੇਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਮਾਤਾ ਮਹਿੰਦਰ ਕੌਰ ਕਾਹਲੋਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਵਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਲੋਕ ਗਾਇਕ ਬਲਕਾਰ ਸਿੱਧੂ ਵਿਧਾਇਕ ਰਾਮਪੁਰਾ ਫੂਲ ਨੇ ਸ਼ਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਾਹਲੋਂ ਪਰਿਵਾਰ ਨਾਲ ਭਾਵੁਕ ਸਾਂਝ ਦਾ ਜ਼ਿਕਰ ਕਰਦਿਆਂ ਮਾਤਾ ਮਹਿੰਦਰ ਕੌਰ ਕਾਹਲੋਂ ਦੇ ਵਿਚਾਰਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅੰਤਿਮ ਅਰਦਾਸ ਵਿਚ ਪੁੱਜੀਆਂ ਸੰਗਤਾਂ ਲਈ ਧੰਨਵਾਦੀ ਸ਼ਬਦ ਕਹੇ। ਇਸ ਮੌਕੇ ’ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਅਵਤਾਰ ਸਿੰਘ ਜੀਰਾ ਸਾਬਕਾ ਚੇਅਰਮੈਨ, ਸ਼ੰਕਰ ਕਟਾਰੀਆਂ ਪੁੱਤਰ ਵਿਧਾਇਕ ਨਰੇਸ਼ ਕਟਾਰੀਆ, ਮਹਿਕਪ੍ਰੀਤ ਸਿੰਘ ਜੀਰਾ, ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਮਿਸਲ ਪੰਜਾਬ, ਗੁਰਜੰਟ ਸਿੰਘ ਕਾਲੀਏਵਾਲਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਰੀਤ ਮਹਿੰਦਰ ਸਿੰਘ ਹੋਲਾਂਵਾਲੀ, ਲਖਵਿੰਦਰ ਸਿੰਘ ਸੁੱਖੇਵਾਲਾ, ਜਗਨਾਮਇੰਦਰ ਸਿੰਘ ਘੁੰਮਣ ਕੌਂਸਲਰ, ਸਿਦਕਜੋਤ ਸਿੰਘ ਗਿੱਲ, ਸੁਖਦੇਵ ਸਿੰਘ ਲੋਹਕਾ ਸਾਬਕਾ ਚੇਅਰਮੈਨ, ਗੁਰਬਖਸ਼ ਸਿੰਘ ਰਟੌਲ ਰੋਹੀ, ਅਵਤਾਰ ਸਿੰਘ ਕੰਗ, ਰਛਪਾਲ ਸਿੰਘ ਕਰਮੂੰਵਾਲਾ, ਨਰੇਸ਼ ਢੱਲ, ਬਹਾਦਰ ਸਿੰਘ ਹਰਦਾਸਾ, ਨਗਿੰਦਰ ਸਿੰਘ ਖੋਸਾ ਦਲ ਸਿੰਘ ਵਾਲਾ, ਸੰਤ ਬਾਬਾ ਰਣਜੀਤ ਸਿੰਘ ਸੱਦਾ ਸਿੰਘ ਵਾਲਾ, ਬਾਊ ਰਾਮ ਭੜਾਣਾ, ਦਲਵਿੰਦਰ ਸਿੰਘ ਗੋਸ਼ਾ ਮਰੂੜ, ਜਗਸੀਰ ਸਿੰਘ ਖੋਸਾ ਕੋਟ ਕਰੋੜ, ਕਿਰਨਪਾਲ ਸਿੰਘ ਸੋਢੀ ਤੋਂ ਇਲਾਵਾ ਵੱਖ ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਐਡ. ਗੁਰਜੀਤ ਭੁੱਲਰ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਵਕੀਲ ਭਾਈਚਾਰੇ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ ਫ਼ਿਰੋਜ਼ਪੁਰ ਵਿਖੇ ਦੋ ਰੋਜ਼ਾ ਬਲਾਕ ਪ੍ਰਦਰਸ਼ਨੀ ਮੇਲਾ ਸੰਪੰਨ ਵਿਦਿਆਰਥੀਆਂ ਨੇ ਕਲਾਤਮਕ ਮਾਡਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।