ਪਿੰਡ ਪਿੰਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਪਸ਼ੂਆਂ ਦੀ ਸਾਂਭ-ਸੰਭਾਲ, ਬਿਮਾਰੀਆਂ, ਸਾਫ਼ ਦੁੱਧ ਦੀ ਪੈਦਾਵਾਰ ਦੀ ਦਿੱਤੀ ਜਾਣਕਾਰੀ
ਗੋਲੂ ਕਾ ਮੋੜ, 21 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਿੰਡੀ, ਬਲਾਕ ਗੁਰੂਹਰਸਹਾਏ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਗੋਲੂ ਕਾ ਮੋੜ, 21 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਿੰਡੀ, ਬਲਾਕ ਗੁਰੂਹਰਸਹਾਏ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ। ਕੈਂਪ ਦੌਰਾਨ ਡੇਅਰੀ ਫਾਰਮਰਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ, ਉਨ੍ਹਾਂ ਦੀ ਰੋਕਥਾਮ ਅਤੇ ਸਹੀ ਸਾਂਭ-ਸੰਭਾਲ ਸਬੰਧੀ ਡਾ. ਭੁਪਿੰਦਰ ਸਿੰਘ ਸੋਢੀ, ਸੇਵਾਮੁਕਤ ਸੀਨੀਅਰ ਵੈਟਰਨਰੀ ਅਫਸਰ ਵਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੇਵਾਮੁਕਤ ਏਰੀਆ ਮੈਨੇਜਰ ਵੇਰਕਾ ਰਾਮ ਸਿੰਘ ਨੇ ਸਾਫ਼-ਸੁਥਰੇ ਦੁੱਧ ਦੀ ਪੈਦਾਵਾਰ ਅਤੇ ਦੁੱਧ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਡੇਅਰੀ ਫਾਰਮਰਾਂ ਨੂੰ ਜਾਗਰੂਕ ਕੀਤਾ। ਡੇਅਰੀ ਵਿਕਾਸ ਇੰਸਪੈਕਟਰ ਅਮਨਦੀਪ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਡੇਅਰੀ ਦੇ ਕਿੱਤੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਡੇਅਰੀ ਵਿਕਾਸ ਇੰਸਪੈਕਟਰ ਗੁਰਿੰਦਰਜੀਤ ਸਿੰਘ ਭੱਟੀ ਨੇ ਪਸ਼ੂਆਂ ਦੇ ਰੱਖ-ਰਖਾਅ ਅਤੇ ਆਧੁਨਿਕ ਡੇਅਰੀ ਫਾਰਮਾਂ ਲਈ ਸ਼ੈੱਡਾਂ ਦੀ ਬਣਤਰ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਵੈਟਰਨਰੀ ਇੰਸਪੈਕਟਰ ਜਸਵਿੰਦਰ ਸਿੰਘ ਵੱਲੋਂ ਪਸ਼ੂਆਂ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੱਤੀ ਗਈ।