56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਕਲਾ ਅਤੇ ਪ੍ਰਤਿਭਾ; ਜੇਤੂ ਬੱਚਿਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ ਵਿਖੇ ਬਲਾਕ ਫ਼ਿਰੋਜ਼ਪੁਰ-2 ਦੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲੇ ਕਰਵਾਏ ਗਏ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਅਤੇ ਸੈਂਟਰ ਹੈੱਡ ਟੀਚਰ ਅੰਜੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ 56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ।
ਸ
ਸਹਿ ਵਿੱਦਿਅਕ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਬੀ.ਪੀ.ਈ.ਓ ਰਾਜਨ ਨਰੂਲਾ ਅਤੇ ਹੋਰ।
22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ ਵਿਖੇ ਬਲਾਕ ਫ਼ਿਰੋਜ਼ਪੁਰ-2 ਦੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿਦਿਅਕ ਮੁਕਾਬਲੇ ਕਰਵਾਏ ਗਏ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਅਤੇ ਸੈਂਟਰ ਹੈੱਡ ਟੀਚਰ ਅੰਜੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ 56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਨੂੰ ਦੋ ਵਰਗਾਂ ਵਿਚ ਵੰਡਿਆ ਗਿਆ ਸੀ। ਪਹਿਲੇ ਵਰਗ ਵਿਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਅਤੇ ਦੂਜੇ ਵਰਗ ਵਿਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਸੁੰਦਰ ਲਿਖਾਈ, ਪਹਾੜੇ, ਲੋਕ ਗੀਤ, ਕਵਿਤਾ ਗਾਇਨ, ਬਾਲ ਗੀਤ, ਪੇਂਟਿੰਗ ਅਤੇ ਬੈਸਟ ਆਊਟ ਆਫ਼ ਵੇਸਟ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਨੰਨ੍ਹੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਗਟਾਵਾ ਕਰਨ ਲਈ ਮੰਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦਾ ਵੀ ਸੁੰਦਰ ਲਿਖਾਈ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮੁਕਾਬਲਿਆਂ ਦੀ ਸਮਾਪਤੀ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਲਾਕ ਪੱਧਰ ’ਤੇ ਜੇਤੂ ਰਹਿਣ ਵਾਲੇ ਵਿਦਿਆਰਥੀ ਜ਼ਿਲ੍ਹਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਅਤੇ ਬਲਾਕ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਬਲਾਕ ਫ਼ਿਰੋਜ਼ਪੁਰ-2 ਦੇ ਸਮੂਹ ਸੈਂਟਰ ਹੈੱਡ ਟੀਚਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦਾ ਮੰਚ ਸੰਚਾਲਨ ਗੁਰਮੀਤ ਸਿੰਘ ਨੇ ਬਾਖ਼ੂਬੀ ਕੀਤਾ। ਮੁਕਾਬਲਿਆਂ ਲਈ ਨਿਯੁਕਤ ਜੱਜਾਂ ਨੇ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਇਹ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ।