ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਕਲਾਤਮਿਕ ਮੂਰਤ ਦਾ ਉਦਘਾਟਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵੀਸ਼ਰੀ ਦੀ ਕੀਤੀ ਪੇਸ਼ਕਾਰੀ
ਮੁੱਦਕੀ, 23 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸਥਾਪਿਤ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਕਲਾਤਮਿਕ ਮੂਰਤ ਦਾ ਉਦਘਾਟਨ ਵੀ ਕੀਤਾ ਗਿਆ।
ਸ਼
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਕਲਾਤਮਿਕ ਮੂਰਤ ਦਾ ਉਦਘਾਟਨ ਕਰਨ ਸਮੇਂ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ, ਨਾਲ ਹਨ ਪ੍ਰਿੰਸੀਪਲ ਸੰਜੀਵ ਜੈਨ ਅਤੇ ਪ੍ਰਬੰਧਕੀ ਕਮੇਟੀ। ਤਸਵੀਰ-ਭਾਰਤ ਭੂਸ਼ਨ ਅਗਰਵਾਲ
24-11-2026
ਮੁੱਦਕੀ, 23 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸਥਾਪਿਤ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਕਲਾਤਮਿਕ ਮੂਰਤ ਦਾ ਉਦਘਾਟਨ ਵੀ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸੰਜੀਵ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਮੂਰਤ ਤੋਂ ਪਰਦਾ ਹਟਾਇਆ। ਇਸ ਉਪਰੰਤ ਖ਼ਾਲਸਾ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ ਬਹਾਦਰੀ, ਉਦਾਰਤਾ, ਨਿਆਂਪ੍ਰਸਤੀ ਅਤੇ ਦਇਆ ਭਾਵਨਾ ਵਰਗੇ ਗੁਣਾਂ ਨੂੰ ਰਸਾਉਂਦੀ ਉਨ੍ਹਾਂ ਦੀ ਜੀਵਨੀ ’ਤੇ ਆਧਾਰਿਤ ਡਾਕੂਮੈਂਟਰੀ ਸਕੂਲ ਦੇ ਮਲਟੀਪਰਪਜ਼ ਹਾਲ ਵਿਚ ਦਿਖਾਈ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਕਵੀਸ਼ਰੀ ਦੀ ਬਹੁਤ ਹੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਹਾਜ਼ਰੀਨ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਪ੍ਰਿੰਸੀਪਲ ਸੰਜੀਵ ਜੈਨ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਮਨੁੱਖਤਾ ਨੂੰ ਦਿੱਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਅਤੇ ’ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚੇ-ਸੁੱਚੇ ਆਚਰਨ, ਨੈਤਿਕਤਾ ਅਤੇ ਸਦਾਚਾਰਕ ਕਦਰਾਂ-ਕੀਮਤਾਂ ’ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਵਿਚ ਗੁਰਦੁਆਰਾ ਸ਼ਹੀਦ ਗੰਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨੰਬਰਦਾਰ ਅਤੇ ਸਮੁੱਚੀ ਕਮੇਟੀ ਤੋਂ ਇਲਾਵਾ ਸ਼ਹੀਦ ਗੰਜ ਕਾਲਜ ਫ਼ਾਰ ਵੂਮੈਨ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮੱਲ੍ਹੀ, ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ, ਮੀਤ ਪ੍ਰਧਾਨ ਗੋਪਿੰਦਰ ਸਿੰਘ ਮੱਲ੍ਹੀ, ਮੈਨੇਜਰ ਵਿਰਸਾ ਸਿੰਘ ਸੰਧੂ, ਖ਼ਜ਼ਾਨਚੀ ਜਸਬੀਰ ਸਿੰਘ ਮੱਲ੍ਹੀ, ਮੈਂਬਰ ਗੁਰਤੇਜ ਸਿੰਘ ਪਤਲੀ, ਭੁਪਿੰਦਰ ਸਿੰਘ ਪਤਲੀ, ਅੰਗਰੇਜ਼ ਸਿੰਘ ਕੱਬਰਵੱਛਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਸੰਜੀਵ ਜੈਨ ਨੇ ਬਾਬਾ ਸ਼ੇਰ ਸਿੰਘ ਸਮੇਤ ਸਮਾਗਮ ਵਿਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਅਤੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਵਧਾਈ ਵੀ ਦਿੱਤੀ।