23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੰਤ ਬਾਬਾ ਵਚਨ ਸਿੰਘ ਦਾ ਬਰਸੀ ਸਮਾਗਮ 26 ਨੂੰ

‎ ਗੋਲੂ ਕਾ ਮੋੜ, 23 ਨਵੰਬਰ (ਪੁਪਨੇਜਾ)-ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਮਹਾਨ ਤਪੱਸਵੀ ਬ੍ਰਹਮ ਗਿਆਨੀ 108 ਸੰਤ ਬਾਬਾ ਵਚਨ ਸਿੰਘ ਦੀ ਬਰਸੀ 26 ਨਵੰਬਰ ਵੀਰਵਾਰ ਨੂੰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਮਾਗਮਾਂ ਦੀ ਸ਼ੁਰੂਆਤ ਪਹਿਲੀ ਮੱਘਰ ਤੋਂ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕਰਕੇ ਕੀਤੀ ਗਈ, ਜਿਸ ਦੇ ਭੋਗ 11 ਮੱਘਰ, 26 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ, ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋੜਨਗੇ।

ਅਜੀਤ ਡੈਸਕ 24-11-2026
‎ ਗੋਲੂ ਕਾ ਮੋੜ, 23 ਨਵੰਬਰ (ਪੁਪਨੇਜਾ)-ਇਲਾਕੇ ਦੀ ਸਿਰਮੌਰ ਧਾਰਮਿਕ ਸੰਸਥਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਮਹਾਨ ਤਪੱਸਵੀ ਬ੍ਰਹਮ ਗਿਆਨੀ 108 ਸੰਤ ਬਾਬਾ ਵਚਨ ਸਿੰਘ ਦੀ ਬਰਸੀ 26 ਨਵੰਬਰ ਵੀਰਵਾਰ ਨੂੰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਬਰਸੀ ਸਮਾਗਮਾਂ ਦੀ ਸ਼ੁਰੂਆਤ ਪਹਿਲੀ ਮੱਘਰ ਤੋਂ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕਰਕੇ ਕੀਤੀ ਗਈ, ਜਿਸ ਦੇ ਭੋਗ 11 ਮੱਘਰ, 26 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ, ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਨਾਲ ਜੋੜਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮਾਂ ਲਈ ਪ੍ਰਬੰਧਕਾਂ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਨੇ ਤੇਜ਼ ਕੀਤੀਆਂ ਸਰਗਰਮੀਆਂ ਦੁਕਾਨਦਾਰਾਂ... ਅਗਲੀ ਖ਼ਬਰ ਬਰੇਟਾ ਤੋਂ ਕਿਸ਼ਨਗੜ੍ਹ ਸੜਕ ਦੀ ਖ਼ਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।