23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗਿਆਨ ਜੋਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਇਆ

ਤਲਵੰਡੀ ਭਾਈ, 23 ਨਵੰਬਰ (ਰਵਿੰਦਰ ਸਿੰਘ ਬਜਾਜ)-ਸੀ. ਆਈ.

ਅਜੀਤ ਡੈਸਕ 24-11-2026
ਤਲਵੰਡੀ ਭਾਈ, 23 ਨਵੰਬਰ (ਰਵਿੰਦਰ ਸਿੰਘ ਬਜਾਜ)-ਸੀ.ਆਈ.ਐੱਸ.ਸੀ.ਈ. ਤੋਂ ਮਾਨਤਾ ਪ੍ਰਾਪਤ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ। ਇਸ ਉਪਰੰਤ ਪੰਜਾਬੀ ਅਧਿਆਪਕਾ ਕਿਰਨਦੀਪ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਸਾਖੀਆਂ ਸੁਣਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਅਧਿਆਪਕਾ ਰਮਨਦੀਪ ਕੌਰ ਖੋਸਾ ਨੇ ਬੱਚਿਆਂ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਸਾਰਿਆਂ ਨਾਲ ਬਰਾਬਰਤਾ ਦਾ ਵਿਵਹਾਰ ਕਰਨਾ ਹੀ ਸੱਚੇ ਧਰਮ ਦੀ ਪਹਿਚਾਣ ਹੈ। ਸਮਾਗਮ ਦੌਰਾਨ ਅਧਿਆਪਕਾ ਗੁਰਮੀਤ ਕੌਰ ਦੀ ਅਗਵਾਈ ਹੇਠ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ‘ਆਰ ਨਾਨਕ ਪਾਰ ਨਾਨਕ’ ਸ਼ਬਦ ਉੱਪਰ ਬੇਹੱਦ ਖ਼ੂਬਸੂਰਤ ਕੋਰੀਓਗ੍ਰਾਫੀ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਯੂ.ਕੇ.ਜੀ. ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਆਪਣੀ ਕਲਾਸ ਇੰਚਾਰਜ ਬਬਲਦੀਪ ਕੌਰ ਦੀ ਦੇਖ-ਰੇਖ ਹੇਠ ਗੁਰਬਾਣੀ ਦੀਆਂ ਪਵਿੱਤਰ ਤੁਕਾਂ ਦਾ ਪ੍ਰਭਾਵਸ਼ਾਲੀ ਉਚਾਰਨ ਕੀਤਾ। ਬੱਚਿਆਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਭਾਵਪੂਰਨ ਬਣਾ ਦਿੱਤਾ। ਪ੍ਰੋਗਰਾਮ ਦੀ ਸਮਾਪਤੀ ਸ੍ਰੀ ਆਨੰਦ ਸਾਹਿਬ ਦੇ ਪਾਠ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਇਸ ਮੌਕੇ ਸਕੂਲ ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਅਤੇ ਵਿਜੇ ਸਕਲਾਨੀ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਸੰਤ, ਕਵੀ, ਸਮਾਜ ਸੁਧਾਰਕ ਅਤੇ ਸਮੁੱਚੀ ਮਨੁੱਖਤਾ ਦੇ ਸੱਚੇ ਮਾਰਗਦਰਸ਼ਕ ਸਨ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਪਿਆਰ, ਸਾਂਝੀਵਾਲਤਾ, ਬਰਾਬਰਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ।
ਪਿਛਲੀ ਖ਼ਬਰ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਈ.ਵੀ.ਐੱਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ ਅਗਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।