ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਘਰ ਵਿਚੋਂ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 9 ਅਤੇ 10 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਚੋਰੀ ਕਰ ਲਈ ਸੀ।
ਅਜੀਤ ਡੈਸਕ
24-11-2026