ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਲਹਿਰਾ ਰੋਹੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਵਿਚ ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਇਕ ਵਿਸ਼ੇਸ਼ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
ਜ਼ੀਰਾ, 23 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਵਿਚ ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਇਕ ਵਿਸ਼ੇਸ਼ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤੀ ਗਈ। ਜਿਸ ਨੇ ਪੂਰੇ ਮਾਹੌਲ ਨੂੰ ਗੁਰੂਮਈ ਬਣਾ ਦਿੱਤਾ। ਇਸ ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਮਾਨਵਤਾ ਦੀ ਭਲਾਈ ਲਈ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਉਂਦਿਆਂ ਪ੍ਰਭਾਵਸ਼ਾਲੀ ਭਾਸ਼ਣ, ਕਵਿਤਾਵਾਂ ਅਤੇ ਸਾਖੀਆਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਵਹਿਮਾਂ-ਭਰਮਾਂ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਜੀ ਦੇ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਅਮਲੀ ਜੀਵਨ ਵਿਚ ਅਪਣਾਉਣ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਜੈਸਮੀਨ ਭੰਗੂ, ਸੰਦੀਪ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ, ਅਨੂ ਬਾਲਾ, ਸੁਖਵੀਰ ਕੌਰ, ਪਰਮਿੰਦਰ ਕੌਰ, ਸੁਖਪ੍ਰੀਤ ਕੌਰ, ਵੀਰਪਾਲ ਕੌਰ, ਹਰਜੀਤ ਕੌਰ, ਕਿਰਨਦੀਪ ਕੌਰ, ਜਸਵੰਤ ਸਿੰਘ ਅਤੇ ਜਗਦੀਪ ਸਿੰਘ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।