ਐਮਬਰੋਜ਼ੀਅਲ ਸਕੂਲ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜ਼ੀਰਾ 24 ਨਵੰਬਰ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਫ਼ਲਸਫ਼ੇ ਅਤੇ ਮਹਾਨ ਵਿਰਾਸਤ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਜ਼ੀਰਾ 24 ਨਵੰਬਰ(ਪ੍ਰਤਾਪ ਸਿੰਘ ਹੀਰਾ)-ਐਮਬਰੋਜ਼ੀਅਲ ਪਬਲਿਕ ਸਕੂਲ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਫ਼ਲਸਫ਼ੇ ਅਤੇ ਮਹਾਨ ਵਿਰਾਸਤ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮਾਗਮ ਵਿਚ ਨੰਨ੍ਹੇ ਬੱਚਿਆਂ ਤੋਂ ਲੈ ਕੇ ਸੀਨੀਅਰ ਵਿਦਿਆਰਥੀਆਂ ਤੱਕ ਦੇ ਹਰ ਉਮਰ ਵਰਗ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰੀ-ਨਰਸਰੀ ਅਤੇ ਨਰਸਰੀ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਅਤੇ ਨਗਰ ਕੀਰਤਨ ਦੀ ਸੁੰਦਰ ਪੇਸ਼ਕਾਰੀ ਨਾਲ ਕੀਤੀ ਗਈ। ਇਸ ਉਪਰੰਤ ਤੀਜੀ ਜਮਾਤ ਦੇ ਵਿਦਿਆਰਥੀ ਵਲੋਂ ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਦੇ ਨਾਮ ਬੜੇ ਆਤਮ-ਵਿਸ਼ਵਾਸ ਨਾਲ ਸੁਣਾਏ ਗਏ ਅਤੇ ‘ਨਾਨਕੀ ਦਾ ਵੀਰ’ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ , ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸਦੀਵੀ ਮਾਰਗਦਰਸ਼ਨ ਹਨ। ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਮਨੁੱਖ ਨੂੰ ਇਮਾਨਦਾਰੀ, ਮਿਹਨਤ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਧਾਰਮਿਕ ਭੇਦਭਾਵ ਅਤੇ ਸਮਾਜਿਕ ਵੰਡਾਂ ਤੋਂ ਉੱਪਰ ਉੱਠ ਕੇ ਸਮਾਨਤਾ, ਮਨੁੱਖੀ ਏਕਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਇਆ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਬੱਚਿਆਂ ਨੂੰ ਕੇਵਲ ਅਕਾਦਮਿਕ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਅੰਦਰ ਉੱਚੇ ਨੈਤਿਕ ਆਦਰਸ਼, ਮਨੁੱਖਤਾ, ਸੇਵਾ ਭਾਵਨਾ ਅਤੇ ਚੰਗੇ ਸੰਸਕਾਰ ਪੈਦਾ ਕਰਨਾ ਵੀ ਹੈ। ਇਸ ਪਾਵਨ ਮੌਕੇ ਸਕੂਲ ਦੇ ਚਾਰੋਂ ਕੋਆਰਡੀਨੇਟਰਾਂ ਸ੍ਰੀਮਤੀ ਰੀਨਾ ਠਾਕੁਰ, ਸ੍ਰੀਮਤੀ ਅਨੁਪਮਾ ਠਾਕੁਰ, ਸ੍ਰੀ ਦੇਵੇਂਦਰ ਕੁਮਾਰ ਅਤੇ ਸ੍ਰੀ ਸੁਰਿੰਦਰ ਕਟੋਚ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।