25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਗੋਲੂ ਕਾ ਮੋੜ, 24 ਨਵੰਬਰ (ਪੁਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਪੰਜੇ ਕੇ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਸਮੂਹ ਸੰਗਤ ਵਲੋਂ ਮੰਗਲਵਾਰ ਨੂੰ ਤੜਕਸਾਰ ਪ੍ਰਭਾਤ ਫੇਰੀ ਕੱਢੀ ਗਈ। ਪ੍ਰਭਾਤ ਫੇਰੀ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਹੋਈ, ਜੋ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਮੁੜ ਗੁਰੂ ਘਰ ਵਿਖੇ ਪਹੁੰਚ ਕੇ ਸੰਪੰਨ ਹੋਈ।

ਗੁਰਦੁਆਰਾ ਕਲਗੀਧਰ ਸਾਹਿਬ ਤੋਂ ਪ੍ਰਭਾਤ ਫੇਰੀ ਸ਼ੁਰੂ ਕਰਨ ਮੌਕੇ ਪਿੰਡ ਦੀ ਸੰਗਤ। ਤਸਵੀਰ-ਸੁਰਿੰਦਰ ਸਿੰਘ ਪੁਪਨੇਜਾ 25-11-2026
ਗੋਲੂ ਕਾ ਮੋੜ, 24 ਨਵੰਬਰ (ਪੁਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਪੰਜੇ ਕੇ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਸਮੂਹ ਸੰਗਤ ਵਲੋਂ ਮੰਗਲਵਾਰ ਨੂੰ ਤੜਕਸਾਰ ਪ੍ਰਭਾਤ ਫੇਰੀ ਕੱਢੀ ਗਈ। ਪ੍ਰਭਾਤ ਫੇਰੀ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਹੋਈ, ਜੋ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਮੁੜ ਗੁਰੂ ਘਰ ਵਿਖੇ ਪਹੁੰਚ ਕੇ ਸੰਪੰਨ ਹੋਈ। ਇਸ ਦੌਰਾਨ ਸੰਗਤ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਗੁਣਗਾਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ ਗਿਆ। ਪ੍ਰਭਾਤ ਫੇਰੀ ਦੌਰਾਨ ਪਿੰਡ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ ਗਈ। ਪੂਰੇ ਪਿੰਡ ਵਿਚ ਗੁਰਬਾਣੀ ਅਤੇ ਨਾਮ ਸਿਮਰਨ ਦੀਆਂ ਗੂੰਜਾਂ ਨਾਲ ਮਾਹੌਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਇਸ ਮੌਕੇ ਰਣਜੀਤ ਸਿੰਘ, ਰਮਨਦੀਪ ਸਿੰਘ, ਮਾਸਟਰ ਅਮਨਦੀਪ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਮਨਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਜੋਗਿੰਦਰ ਸਿੰਘ ਯੂ.ਕੇ. ਵਾਲੇ, ਰੋਹਿਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤ ਹਾਜ਼ਰ ਸਨ।
ਪਿਛਲੀ ਖ਼ਬਰ ਬਿਨਾਂ ਪਾਰਟੀ ਮੈਂਬਰਸ਼ਿਪ ਵਾਲੇ ਸੰਭਾਵੀ ਉਮੀਦਵਾਰ ਵੀ ਮਟਵਾਣੀ ਰੈਲੀ ਦਾ ਬਣਨਗੇ ਹਿੱਸਾ ? ਅਗਲੀ ਖ਼ਬਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਖੁਸ਼ਹਾਲੀ ਬਚਾਉਣ ਲਈ ਹੋਇਆ ਭਾਜਪਾ-ਅਕਾਲੀ ਗੱਠਜੋੜ - ਰਾਣਾ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।