25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਿਨਾਂ ਪਾਰਟੀ ਮੈਂਬਰਸ਼ਿਪ ਵਾਲੇ ਸੰਭਾਵੀ ਉਮੀਦਵਾਰ ਵੀ ਮਟਵਾਣੀ ਰੈਲੀ ਦਾ ਬਣਨਗੇ ਹਿੱਸਾ ?

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਨੂੰ ਲੈ ਕੇ ਜਿੱਥੇ ਪਾਰਟੀ ਦੇ ਮੌਜ਼ੂਦਾ ਵਿਧਾਇਕਾਂ, ਆਗੂਆਂ ਅਤੇ ਅਹੁਦੇਦਾਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਕੁਝ ਸੰਭਾਵੀ ਉਮੀਦਵਾਰਾਂ ਦੀ ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 25-11-2026
ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਨੂੰ ਲੈ ਕੇ ਜਿੱਥੇ ਪਾਰਟੀ ਦੇ ਮੌਜ਼ੂਦਾ ਵਿਧਾਇਕਾਂ, ਆਗੂਆਂ ਅਤੇ ਅਹੁਦੇਦਾਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਕੁਝ ਸੰਭਾਵੀ ਉਮੀਦਵਾਰਾਂ ਦੀ ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਸਿਆਸੀ ਹਲਕਿਆਂ ਵਿਚ ਇਹ ਸਵਾਲ ਉੱਠ ਰਿਹਾ ਹੈ ਕਿ, ਕੀ ਉਹ ਵਿਅਕਤੀ ਵੀ ਇਸ ਰੈਲੀ ਦਾ ਹਿੱਸਾ ਬਣਨਗੇ ਜਿਨ੍ਹਾਂ ਦੇ ਨਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਜੋਂ ਚਰਚਾ ਵਿਚ ਹਨ, ਪਰ ਜਿਨ੍ਹਾਂ ਦੀ ਪਾਰਟੀ ਨਾਲ ਔਪਚਾਰਿਕ ਮੈਂਬਰਸ਼ਿਪ ਅਤੇ ਪਿਛਲੇ ਸਮੇਂ ਦੀਆਂ ਸੰਗਠਨਾਤਮਕ ਸਰਗਰਮੀਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਚਰਚਾ ਦਾ ਇਕ ਹੋਰ ਅਹਿਮ ਪਹਿਲੂ ਇਹ ਹੈ ਕਿ ਪਿਛਲੇ ਸਮੇਂ ਦੌਰਾਨ ਪਾਰਟੀ ਦੇ ਕਈ ਪ੍ਰੋਗਰਾਮਾਂ, ਜਨਤਕ ਇਕੱਠਾਂ ਅਤੇ ਸੰਗਠਨਾਤਮਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਆਗੂਆਂ ਦੇ ਮੁਕਾਬਲੇ ਕੁਝ ਸੰਭਾਵੀ ਦਾਅਵੇਦਾਰਾਂ ਦੀਆਂ ਸਰਗਰਮੀਆਂ ਸੋਸ਼ਲ ਮੀਡੀਆ ’ਤੇ ਵੀ ਰੈਲੀ ਦੇ ਸੰਦਰਭ ਵਿਚ ਹਾਲੇ ਤੱਕ ਬਹੁਤ ਜ਼ਿਆਦਾ ਨਜ਼ਰ ਨਹੀਂ ਆ ਰਹੀਆਂ। ਜ਼ਿਕਰਯੋਗ ਹੈ ਕਿ ਇਹ ਰੈਲੀ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਹੈ ਅਤੇ ਇਸ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਵੀ ਦੇਖਿਆ ਜਾ ਰਿਹਾ ਹੈ। ਰੈਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦੀ ਸ਼ਮੂਲੀਅਤ ਹੋਣ ਦੀ ਜਾਣਕਾਰੀ ਪਾਰਟੀ ਵਲੋਂ ਦਿੱਤੀ ਗਈ ਹੈ।
ਪਿਛਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।