25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗਠਜੋੜ ਦਾ ਐਲਾਨ ਕਰਕੇ ਅਮਿਤ ਸ਼ਾਹ ਨੇ ਵਿਰੋਧੀ ਪਾਰਟੀਆਂ ਦੇ ਸੁਪਨਿਆਂ ’ਤੇ ਪਾਣੀ ਫੇਰਿਆ-ਯੂਥ ਅਕਾਲੀ ਆਗੂ

ਜ਼ੀਰਾ,24 ਨਵੰਬਰ (ਰਜਨੀਸ਼ ਕਥੂਰੀਆ)- ਸੂਬੇ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦਿਹਾੜੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਲਈ ਵਿਰੋਧੀ ਪਾਰਟੀਆਂ ਦੇ ਸੁਪਨਿਆਂ ’ਤੇ ਪਾਣੀ ਫੇਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜ਼ੀਰਾ ਦੇ ਐਲਾਨੇ ਗਏ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਨੂੰ ਵਧਾਈ ਦੇਣ ਉਪਰੰਤ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਰਣਜੀਤ ਸਿੰਘ ਸ਼ਹਿਜ਼ਾਦਾ ਪ੍ਰਧਾਨ ਦਿਹਾਤੀ ਸਰਕਲ ਜ਼ੀਰਾ,ਸੁਖਜੀਤ ਸਿੰਘ ਆਸਿਫ ਵਾਲਾ ਵਾਈਸ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ,ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ, ਮਨਪ੍ਰੀਤ ਸਿੰਘ ਬਹਿਕ ਫੱਤੂ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ, ਰਵਿੰਦਰ ਸਿੰਘ ਲਾਡੀ ਨੂਰਪੁਰ, ਸਰਬਜੀਤ ਸਿੰਘ ਸ਼ਾਹ ਅਬੂ ਬੁੱਕਰ ਅਤੇ ਅਮਰਜੋਤ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 25-11-2026
ਜ਼ੀਰਾ,24 ਨਵੰਬਰ (ਰਜਨੀਸ਼ ਕਥੂਰੀਆ)- ਸੂਬੇ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦਿਹਾੜੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਲਈ ਵਿਰੋਧੀ ਪਾਰਟੀਆਂ ਦੇ ਸੁਪਨਿਆਂ ’ਤੇ ਪਾਣੀ ਫੇਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜ਼ੀਰਾ ਦੇ ਐਲਾਨੇ ਗਏ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਨੂੰ ਵਧਾਈ ਦੇਣ ਉਪਰੰਤ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ, ਰਣਜੀਤ ਸਿੰਘ ਸ਼ਹਿਜ਼ਾਦਾ ਪ੍ਰਧਾਨ ਦਿਹਾਤੀ ਸਰਕਲ ਜ਼ੀਰਾ,ਸੁਖਜੀਤ ਸਿੰਘ ਆਸਿਫ ਵਾਲਾ ਵਾਈਸ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ,ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ, ਮਨਪ੍ਰੀਤ ਸਿੰਘ ਬਹਿਕ ਫੱਤੂ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ, ਰਵਿੰਦਰ ਸਿੰਘ ਲਾਡੀ ਨੂਰਪੁਰ, ਸਰਬਜੀਤ ਸਿੰਘ ਸ਼ਾਹ ਅਬੂ ਬੁੱਕਰ ਅਤੇ ਅਮਰਜੋਤ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਅਵਾਮ ਨੂੰ ਇਸ ਸਮੇਂ ਨਸ਼ੇ,ਗੈਂਗਸਟਰਵਾਦ, ਅਰਾਜਕਤਾ ਸਮੇਤ ਹੋਰ ਅਨੇਕਾਂ ਮੁਸ਼ਕਿਲਾਂ ਨੇ ਬੁਰੀ ਤਰ੍ਹਾਂ ਘੇਰਿਆ ਹੋਇਆ ਹੈ। ਜਿਸ ਨੂੰ ਇਸ ਮੁਸ਼ਕਿਲ ਵਿਚੋਂ ਪੰਜਾਬ ਅਤੇ ਕੇਂਦਰ ਦੀ ਅਕਾਲੀ-ਭਾਜਪਾ ਗਠਜੋੜ ਦੀ ਡਬਲ ਇੰਜਨ ਸਰਕਾਰ ਹੀ ਕੱਢ ਸਕਦੀ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਹਮੇਸ਼ਾ ਹੀ ਹਿੰਦੂ ਸਿੱਖ ਭਾਈਚਾਰੇ ਦੀ ਸਾਂਝ ਦਾ ਪ੍ਰਤੀਕ ਰਹੀ ਹੈ ਅਤੇ ਸਮੁੱਚੇ ਪੰਜਾਬ ਦੇ ਹਰ ਵਰਗ ਦੇ ਲੋਕ ਇਸ ਗੱਠਜੋੜ ਦੇ ਐਲਾਨ ਤੋਂ ਖੁਸ਼ ਹਨ। ਉਹਨਾਂ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ’ਤੇ ਤੋਰੇਗਾ।
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਕੱਤਕ ਮਹਾਤਮ ਦੀ ਕਥਾ ਦੀ ਸਮਾਪਤੀ ਮੌਕੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ’ ਤੇ ਅਕਾਲੀ ਵਰਕਰਾਂ ਨੇ ਖ਼ੁਸ਼ੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।