26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਗੱਠਜੋੜ ਰਾਹੀਂ ਸੂਬੇ ਦੇ ਲੋਕਾਂ ਨੂੰ ਮਿਲੇਗਾ ਸਥਿਰ ਅਤੇ ਮਜ਼ਬੂਤ ਸ਼ਾਸਨ - ਅਭਿਸ਼ੇਕ ਧਵਨ

ਫ਼ਿਰੋਜ਼ਪੁਰ 25 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਵਿਚ ਭਾਜਪਾ- ਅਕਾਲੀ ਗੱਠਜੋੜ ਸਮੇਂ ਦੀ ਵੱਡੀ ਲੋੜ ਹੈ। ਇਹ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ, ਵਿਕਾਸ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ।

ਅਜੀਤ ਡੈਸਕ 26-11-2026
ਫ਼ਿਰੋਜ਼ਪੁਰ 25 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਵਿਚ ਭਾਜਪਾ- ਅਕਾਲੀ ਗੱਠਜੋੜ ਸਮੇਂ ਦੀ ਵੱਡੀ ਲੋੜ ਹੈ। ਇਹ ਸਿਰਫ਼ ਦੋ ਸਿਆਸੀ ਪਾਰਟੀਆਂ ਦਾ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ, ਵਿਕਾਸ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਯੁਵਾ ਆਗੂ ਅਭਿਸ਼ੇਕ ਧਵਨ ਨੇ ਦੱਸਿਆ ਕਿ ਭਾਜਪਾ ਅਤੇ ਅਕਾਲੀ ਦਲ ਦਾ ਪੁਰਾਣਾ ਸਿਆਸੀ ਤਜਰਬਾ, ਜਥੇਬੰਦਕ ਤਾਕਤ ਅਤੇ ਆਪਸੀ ਤਾਲਮੇਲ ਪੰਜਾਬ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਆਰਥਿਕ ਮਜ਼ਬੂਤੀ ਲਈ ਕੰਮ ਕਰਦੀ ਆਈ ਹੈ।ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿਚ ਅਜਿਹੇ ਹਾਲਾਤ ਬਣ ਗਏ ਹਨ ਕਿ ਦਿੱਲੀ ਤੋਂ ਆਏ ਲੋਕਾਂ ਦਾ ਸੂਬੇ ਦੇ ਪ੍ਰਸ਼ਾਸਨਿਕ ਅਤੇ ਸਿਆਸੀ ਫ਼ੈਸਲਿਆਂ ਵਿਚ ਦਖ਼ਲ ਵਧਣ ਲੱਗਾ ਹੈ। ਸੂਬੇ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਪੰਜਾਬ ਦੀ ਮਿੱਟੀ, ਸੱਭਿਆਚਾਰ, ਵਪਾਰ, ਉਦਯੋਗ, ਕਿਸਾਨਾਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਜਥੇਬੰਦੀ ਦੇਸ਼ ਭਰ ਵਿਚ ਮਜ਼ਬੂਤ ਹੈ ਅਤੇ ਪਾਰਟੀ ਦੀਆਂ ਵਿਕਾਸ ਨੀਤੀਆਂ ਨੇ ਕੌਮੀ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਗੱਠਜੋੜ ਦੇ ਐਲਾਨ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੁਕਨਾਬੇਗੂ ’ਚ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬੈਂਕ ਵਲੋਂ ਸੀਲ ਕੀਤਾ ਗਰੀਬ ਮਜ਼ਦੂਰ ਦਾ ਮਕਾਨ ਖੁਲ੍ਹਵਾ ਕੇ ਮੁੜ ਕਬਜ਼ਾ ਦਿਵਾਇਆ ਮਤੜ ਹਿਠ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।