26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਨਦੀਪ ਹਸਪਤਾਲ ਵਿਖੇ ਮੁਫ਼ਤ ਸਪਾਇਰੋਮੈਟਰੀ ਕੈਂਪ ਅੱਜ

ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਸਾਹ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਲੋਕਾਂ ਨੂੰ ਫੇਫੜਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲਾਂ ਦੀ ਭਾਗੀਦਾਰੀ ਅਤੇ ਅੰਮ੍ਰਿਤ-ਵੇਲਾ ਪ੍ਰਭਾਤ ਸੋਸਾਇਟੀ ਦੇ ਸਹਿਯੋਗ ਨਾਲ 26 ਨਵੰਬਰ ਨੂੰ ਮੁਫ਼ਤ ਸਪਾਇਰੋਮੈਟਰੀ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ, ਜਿਸ ਦੌਰਾਨ ਲੋਕਾਂ ਦੇ ਫੇਫੜਿਆਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਡਾਕਟਰੀ ਸਲਾਹ ਵੀ ਦਿੱਤੀ ਜਾਵੇਗੀ।

ਹਸਪਤਾਲ ਪ੍ਰਬੰਧਕ ਡਾਕਟਰ ਅਭਿਸ਼ੇਕ ਅਰੋੜਾ। ਅਜੀਤ ਤਸਵੀਰ 26-11-2026
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਸਾਹ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਲੋਕਾਂ ਨੂੰ ਫੇਫੜਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅਮਨਦੀਪ ਹਸਪਤਾਲ, ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲਾਂ ਦੀ ਭਾਗੀਦਾਰੀ ਅਤੇ ਅੰਮ੍ਰਿਤ-ਵੇਲਾ ਪ੍ਰਭਾਤ ਸੋਸਾਇਟੀ ਦੇ ਸਹਿਯੋਗ ਨਾਲ 26 ਨਵੰਬਰ ਨੂੰ ਮੁਫ਼ਤ ਸਪਾਇਰੋਮੈਟਰੀ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ, ਜਿਸ ਦੌਰਾਨ ਲੋਕਾਂ ਦੇ ਫੇਫੜਿਆਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਡਾਕਟਰੀ ਸਲਾਹ ਵੀ ਦਿੱਤੀ ਜਾਵੇਗੀ। ਹਸਪਤਾਲ ਪ੍ਰਬੰਧਨ ਅਨੁਸਾਰ ਸਪਾਇਰੋਮੈਟਰੀ ਕੈਂਪ ਦਾ ਮੁੱਖ ਉਦੇਸ਼ ਆਧੁਨਿਕ ਸਿਹਤ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਫੇਫੜਿਆਂ ਦੀ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਹ ਜਾਂਚ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਤੌਰ ’ਤੇ ਲਾਭਦਾਇਕ ਹੈ, ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਖੰਘ, ਸਾਹ ਫੁੱਲਣ ਜਾਂ ਸਾਹ ਲੈਣ ਵਿਚ ਦਿੱਕਤ ਦੀ ਸਮੱਸਿਆ ਰਹਿੰਦੀ ਹੈ। ਹਸਪਤਾਲ ਪ੍ਰਬੰਧਨ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਲੱਗਣ ਵਾਲੇ ਇਸ ਮੁਫ਼ਤ ਸਪਾਇਰੋਮੈਟਰੀ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਸਿਹਤ ਜਾਂਚ ਲਈ ਪ੍ਰੇਰਿਤ ਕਰਨ।
ਪਿਛਲੀ ਖ਼ਬਰ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਦੂਜੀ ਵਾਰ ਪੰਜਾਬ ਮਹਿਲਾ ਕਾਂਗਰਸ ਵਲੋਂ ਫ਼ਿਰੋਜ਼ਪੁਰ ਦੀ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ... ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ਵਿਚ 27 ਤੋਂ 29 ਤੱਕ ਚੱਲੇਗੀ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।