26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੋਹਿਤ ਵੋਹਰਾ ਮੌਂਟੂ ਨੇ ਪਿੰਡ ਨਿਧਾਨਾ ਵਿਖੇ ਰਿੰਕੂ ਸੋਢੀ ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਨਿਧਾਨਾ ਵਿਖੇ ਕੱਟੜ ਕਾਂਗਰਸੀ ਆਗੂ ਰਿੰਕੂ ਸੋਢੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਸੋਢੀ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 26-11-2026
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਨਿਧਾਨਾ ਵਿਖੇ ਕੱਟੜ ਕਾਂਗਰਸੀ ਆਗੂ ਰਿੰਕੂ ਸੋਢੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਸੋਢੀ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ, ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਚਰਚਾ ਕੀਤੀ। ਰੋਹਿਤ ਵੋਹਰਾ ਮੌਂਟੂ ਵਲੋਂ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਆਗੂਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਤਾਂ ਜੋ ਜਥੇਬੰਦਕ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਪਿੰਡ ਨਿਧਾਨਾ ਵਿਖੇ ਹੋਈ ਇਸ ਮੁਲਾਕਾਤ ਨੂੰ ਹਲਕੇ ਅੰਦਰ ਕਾਂਗਰਸੀ ਆਗੂਆਂ ਨਾਲ ਰਾਬਤਾ ਵਧਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਰੋਹਿਤ ਵੋਹਰਾ ਮੌਂਟੂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ। ਇਸ ਤਰ੍ਹਾਂ ਪਿੰਡ-ਪਿੰਡ ਜਾ ਕੇ ਪਾਰਟੀ ਨਾਲ ਜੁੜੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਰਾਹੀਂ ਰੋਹਿਤ ਵੋਹਰਾ ਮੌਂਟੂ ਹਲਕਾ ਗੁਰੂਹਰਸਹਾਏ ਅੰਦਰ ਕਾਂਗਰਸ ਦੀ ਸਿਆਸੀ ਸਰਗਰਮੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਨਜ਼ਰ ਆ ਰਹੇ ਹਨ।
ਪਿਛਲੀ ਖ਼ਬਰ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ, ਫ਼ਿਰੋਜ਼ਪੁਰ ਦਿਹਾਤੀ ਤੋਂ ਵੱਡੇ ਕਾਫ਼ਲੇ ਹੋਣਗੇ ਰਵਾਨਾ-ਵਿਧਾਇਕ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦਾ ਸਰਕਲ ਪ੍ਰਧਾਨ ਕੁਲਦੀਪ ਸਿੰਘ ਫਿਰੋਜ਼ਸ਼ਾਹ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਵਲੋਂ ਭਰਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।