ਡਿਸਕਵਰੀ ਵਰਲਡ ਕਨਵੈਂਟ ਸਕੂਲ ਦਾ ਸਾਲਾਨਾ ਸਮਾਗਮ 28 ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਣਗੇ ਮੁੱਖ ਮਹਿਮਾਨ
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)- ਮੱਲਾਂਵਾਲਾ ਇਲਾਕੇ ਵਿਚ ਸਿੱਖਿਆ ਦੇ ਖੇਤਰ ’ਚ ਮੋਹਰੀ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ 28 ਨਵੰਬਰ ਨੂੰ ਸਕੂਲ ਦੇ ਵਿਹੜੇ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
26-11-2026