26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ, ਭਾਸ਼ਾਈ ਅਤੇ ਬੌਧਿਕ ਯੋਗਤਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਸਾਬਤ ਹੋ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.

ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ, ਭਾਸ਼ਾਈ ਅਤੇ ਬੌਧਿਕ ਯੋਗਤਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਸਾਬਤ ਹੋ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬੀ.ਪੀ.ਈ.ਓ ਸਤੀਏਵਾਲਾ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀਵਾਲਾ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ (2026) ਵਿਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਦੌਰਾਨ ਬੋਲ ਲਿਖਤ ਅੰਗਰੇਜ਼ੀ ਵਿਚ ਵਿਸ਼ਵਜੀਤ ਸਿੰਘ ਨੇ ਪਹਿਲਾ ਅਤੇ ਸੀਰਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਚਿੱਤਰਕਲਾ ਵਿਚ ਸੰਜੋਗ ਅਤੇ ਐਰਿਕ ਨੇ ਪਹਿਲੇ ਸਥਾਨ ਹਾਸਲ ਕੀਤੇ। ਬਾਲ ਗੀਤ ਵਿਚ ਨਵਨੀਤ ਕੌਰ ਨੇ ਪਹਿਲਾ, ਪੰਜਾਬੀ ਸੁੰਦਰ ਲਿਖਾਈ ਵਿਚ ਨਵਿਆ ਨੇ ਪਹਿਲਾ ਅਤੇ ਜਸਮੀਤ ਕੌਰ ਨੇ ਦੂਜਾ, ਅੰਗਰੇਜ਼ੀ ਸੁੰਦਰ ਲਿਖਾਈ ਵਿਚ ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਹਿੰਦੀ ਸੁੰਦਰ ਲਿਖਾਈ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੌਖਿਕ ਪੜ੍ਹਾਈ ਵਿਚ ਗੁਰਮਨ ਨੇ ਪਹਿਲਾ ਅਤੇ ਪ੍ਰਵੀਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਕਵਿਤਾ ਗਾਇਨ ਵਿਚ ਵਿਸ਼ਵਜੀਤ ਸਿੰਘ ਅਤੇ ਭਾਸ਼ਣ ਮੁਕਾਬਲੇ ਵਿਚ ਖ਼ੁਸ਼ਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੁਖੀ ਮਹਿਲ ਸਿੰਘ ਸਟੇਟ ਅਵਾਰਡੀ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਗਾਈਡ ਅਧਿਆਪਕਾਂ ਅਨੰਦਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਮਨਦੀਪ ਕੌਰ ਅਤੇ ਸਿਮਰਨ ਕੌਰ ਵਲੋਂ ਵਿਦਿਆਰਥੀਆਂ ਨੂੰ ਤਿਆਰ ਕਰਵਾਉਣ ਲਈ ਕੀਤੀ ਮਿਹਨਤ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ, ਰਚਨਾਤਮਿਕ ਸੋਚ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟਾਉਣ ਦੀ ਸਮਰੱਥਾ ਪੈਦਾ ਕਰਦੇ ਹਨ। ਇਸ ਮੌਕੇ ਅਧਿਆਪਕ ਹਰਮੀਤ ਸਿੰਘ, ਸੁਮਿਤ ਕੰਬੋਜ, ਗਗਨਦੀਪ ਕੌਰ, ਮਨਜਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਮਨ ਕੌਰ, ਵੀਰਪਾਲ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪਰਮਿੰਦਰ ਕੌਰ, ਗੁਰਲਾਲ ਸਿੰਘ, ਐਨ.ਆਰ.ਆਈ ਮਨਸ਼ੇਰ ਸਿੰਘ ਅਤੇ ਰਾਮ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੇ ਆਗੂ ਪੰਜਾਬ ਦੇ ਅਹਿਮ ਮੁੱਦਿਆਂ ’ ਤੇ ਆਪਣੀ ਜਵਾਬਦੇਹੀ ਸਪੱਸ਼ਟ ਕਰਨ - ਆਸ਼ੂ ਬੰਗੜ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ’ ਤੇ ਅਕਾਲੀ - ਭਾਜਪਾ ਵਰਕਰਾਂ ’ ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।