27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਤ ਕਬੀਰ ਕਾਲਜ ਵਿਖੇ ਬੀ.ਕਾਮ. ਦੇ ਵਿਦਿਆਰਥੀਆਂ ਵਲੋਂ ਬ੍ਰਾਂਡਿੰਗ ਅਤੇ ਮਾਰਕੀਟਿੰਗ ਵਿਸ਼ੇ ’ਤੇ ਸ਼ਾਨਦਾਰ ਸੈਮੀਨਾਰ

ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਵਿਖੇ ਕਾਮਰਸ ਵਿਭਾਗ ਵਲੋਂ ਬੀ. ਕਾਮ.

ਸੈਮੀਨਾਰ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਪ੍ਰਸੰਸਾ ਪੱਤਰ ਦਿੰਦੇ ਹੋਏ ਕਾਲਜ ਪ੍ਰਬੰਧਕ। ਤਸਵੀਰ-ਰਜਨੀਸ਼ ਕਥੂਰੀਆ 27-11-2026
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਸੰਤ ਕਬੀਰ ਕਾਲਜ ਜ਼ੀਰਾ ਵਿਖੇ ਕਾਮਰਸ ਵਿਭਾਗ ਵਲੋਂ ਬੀ.ਕਾਮ. ਫਾਈਨਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਕਾਮਰਸ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਸੁਮਨਜੀਤ ਕੌਰ ਦੀ ਯੋਗ ਅਗਵਾਈ ‘ਬ੍ਰਾਂਡਿੰਗ ਅਤੇ ਮਾਰਕੀਟਿੰਗ’ ਵਿਸ਼ੇ ’ਤੇ ਇਕ ਗਿਆਨਵਰਧਕ ਅਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਵਪਾਰਕ ਜਗਤ ਵਿਚ ਬ੍ਰਾਂਡਿੰਗ ਅਤੇ ਮਾਰਕੀਟਿੰਗ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਵਿਹਾਰਕ ਗਿਆਨ ਅਤੇ ਪੇਸ਼ਕਾਰੀ ਦੇ ਹੁਨਰਾਂ ਵਿੱਚ ਵਾਧਾ ਕਰਨਾ ਸੀ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ , ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨਾਲ ਭਾਗ ਲਿਆ। ਇਸ ਮੌਕੇ ਬੀ.ਕਾਮ. ਫਾਈਨਲ ਦੀਆਂ ਵਿਦਿਆਰਥਣਾਂ ਜਸਕਰਨਜੀਤ ਕੌਰ, ਰਮਨਦੀਪ ਕੌਰ ਅਤੇ ਹੋਰ ਵਿਦਿਆਰਥੀਆਂ ਨੇ ਬ੍ਰਾਂਡ ਦੀ ਪਹਿਚਾਣ, ਉਤਪਾਦਾਂ ਦੀ ਮਾਰਕੀਟਿੰਗ, ਗਾਹਕਾਂ ਦੀ ਪਸੰਦ, ਇਸ਼ਤਿਹਾਰਬਾਜ਼ੀ ਅਤੇ ਆਧੁਨਿਕ ਵਪਾਰਕ ਰਣਨੀਤੀਆਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਉਦਾਹਰਨਾਂ ਰਾਹੀਂ ਸਮਝਾਇਆ ਕਿ ਕਿਸੇ ਉਤਪਾਦ ਦੀ ਸਹੀ ਮਾਰਕੀਟਿੰਗ ਕਿਵੇਂ ਕੀਤੀ ਜਾਂਦੀ ਹੈ, ਖਰੀਦਦਾਰੀ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਅਸਲੀ ਤੇ ਨਕਲੀ ਬ੍ਰਾਂਡ ਦੀ ਪਹਿਚਾਣ ਕਿਵੇਂ ਕੀਤੀ ਜਾ ਸਕਦੀ ਹੈ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਨੂੰ ਅਸਲ ਵਪਾਰਕ ਜੀਵਨ ਨਾਲ ਜੋੜ ਕੇ ਸਮਝਣ ਦਾ ਵਿਸ਼ੇਸ਼ ਮੌਕਾ ਮਿਲਿਆ। ਨਾਲ ਹੀ ਉਨ੍ਹਾਂ ਵਿਚ ਟੀਮ ਵਰਕ, ਸੰਚਾਰ ਕਲਾ, ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਵਰਗੇ ਮਹੱਤਵਪੂਰਨ ਹੁਨਰਾਂ ਦਾ ਵਿਕਾਸ ਵੀ ਹੋਇਆ। ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਇਸ ਗਿਆਨਵਰਧਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਵਿਸ਼ੇ ਨਾਲ ਸਬੰਧਤ ਗਿਆਨ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਵਿਹਾਰਕ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਂਦੇ ਹਨ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਕਾਮਰਸ ਵਿਭਾਗ ਦੀ ਪ੍ਰੋਫੈਸਰ ਸੁਮਨਜੀਤ ਕੌਰ ਅਤੇ ਸਮੂਹ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਅਜਿਹੀਆਂ ਵਿਹਾਰਕ ਅਤੇ ਰਚਨਾਤਮਕ ਗਤੀਵਿਧੀਆਂ ਵੀ ਬੇਹੱਦ ਜ਼ਰੂਰੀ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵਪਾਰਕ ਖੇਤਰ ਅਤੇ ਰੁਜ਼ਗਾਰ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਤਿਆਰ ਕਰਦੀਆਂ ਹਨ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਪ੍ਰੋਫੈਸਰ ਹਰਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਜਸਵੰਤ ਸਿੰਘ ਹਾਂਡਾ, ਸੁਖਦੀਪ ਸਿੰਘ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਮਿਸ ਵਨੀਤਾ, ਮਿਸ ਸ਼ਰੂਤੀ, ਵਰਿੰਦਰ ਕੌਰ, ਰਾਜਵਿੰਦਰ ਕੌਰ, ਤਰਸਿੰਦਰ ਕੌਰ, ਕੋਮਲਪ੍ਰੀਤ ਕੌਰ, ਮਿਸ ਅਰਪਨਜੀਤ ਕੌਰ ਅਤੇ ਮਿਸਟਰ ਦਾਨਿਸ਼ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ, ਵਰਕਰਾਂ ’ਚ ਉਤਸ਼ਾਹ ਦੀ ਲਹਿਰ-ਬਲਕਾਰ ਸਿੰਘ ਢਿੱਲੋ... ਅਗਲੀ ਖ਼ਬਰ ਮਹਾਂਰੈਲੀ ਲਈ ਸੜਕਾਂ ਤੋਂ ਗ਼ਾਇਬ ਹੋਈਆਂ ਬਹੁਤੀਆਂ ਸਰਕਾਰੀ ਅਤੇ ਨਿੱਜੀ ਬੱਸਾਂ, ਮੁਸਾਫ਼ਰ ਹੋਏ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।