27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਸ਼ਿਆਂ ਵਿਰੁੱਧ ਜੰਗ : ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਕਰਵਾਇਆ ਜਾਣੂ

ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

ਸਕੂਲ ਆਫ਼ ਐਮੀਨੈਂਸ ’ਚ ਕਰਵਾਈ ਜਾਗਰੂਕਤਾ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਲੈਕਚਰਾਰ ਮਲਕੀਤ ਸਿੰਘ ਹਰਾਜ ਨਾਲ ਪ੍ਰਿੰਸੀਪਲ ਰਾਜੇਸ਼ ਮਹਿਤਾ ਅਤੇ ਹੋਰ। 27-11-2026
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ.ਸਤਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ, ਫ਼ਿਰੋਜ਼ਪੁਰ ਸ਼ਹਿਰ ਵਿਖੇ ਪ੍ਰਿੰਸੀਪਲ ਰਾਜੇਸ਼ ਮਹਿਤਾ ਦੀ ਦੇਖ-ਰੇਖ ਹੇਠ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਦਾ ਪ੍ਰਣ ਕਰਵਾਇਆ ਗਿਆ। ਇਸ ਮੌਕੇ ਵੋਕੇਸ਼ਨਲ ਲੈਕਚਰਾਰ ਕਮਲਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸਕੂਲ ਵਿਚ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਨੇਹਾ ਦਿੱਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਊਰਜਾ ਖੇਡਾਂ, ਪੜ੍ਹਾਈ ਅਤੇ ਹੋਰ ਰਚਨਾਤਮਿਕ ਸਰਗਰਮੀਆਂ ਵਿਚ ਲਗਾਉਣ ਦੀ ਅਪੀਲ ਕੀਤੀ। ਪੰਜਾਬੀ ਲੈਕਚਰਾਰ ਮਲਕੀਤ ਸਿੰਘ ਹਰਾਜ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਲਗਾਤਾਰ ਜਾਗਰੂਕਤਾ ਸਭਾਵਾਂ ਅਤੇ ਨਸ਼ਾ ਵਿਰੋਧੀ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਵਿਦਿਆਰਥੀ ਨਸ਼ਿਆਂ ਦੇ ਮਾੜੇ ਨਤੀਜਿਆਂ ਨੂੰ ਸਮਝ ਕੇ ਇਸ ਬੁਰਾਈ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਵੀ ਜਾਗਰੂਕਤਾ ਫੈਲਾਉਣ। ਇਸ ਮੌਕੇ ਬਲਰਾਜ ਸਿੰਘ, ਲਲਿਤ ਕੁਮਾਰ, ਦੀਪਕ ਕੁਮਾਰ, ਲਵਪ੍ਰੀਤ ਸਿੰਘ, ਰਾਜੀਵ ਮੋਗਾ, ਮਨੋਜ ਕੁਮਾਰ ਗੁਪਤਾ ਅਤੇ ਲੈਕਚਰਾਰ ਵਿਜੇ ਕੁਮਾਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਤਹਿਸੀਲ ਦੇ ਰੈਵੇਨਿਊ ਪਟਵਾਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ ਅਗਲੀ ਖ਼ਬਰ ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।