27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਕਾਲਜ ਵਿਖੇ ਮਨਾਇਆ ਸੰਵਿਧਾਨ ਦਿਵਸ

ਫ਼ਿਰੋਜ਼ਪੁਰ, 26 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ. ਐੱਸ.

ਅਜੀਤ ਡੈਸਕ 27-11-2026
ਫ਼ਿਰੋਜ਼ਪੁਰ, 26 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰੂ ਨਾਨਕ ਕਾਲਜ ਫਿਰੋਜ਼ਪੁਰ ਕੈਂਟ ਵਿਖੇ ਕਾਲਜ ਦੀ ਐੱਨ.ਐੱਸ.ਐੱਸ. ਯੂਨਿਟ ਵਲੋਂ ਰਾਜਨੀਤੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਵਾਲਾ, ਪ੍ਰਧਾਨ ਗੁਰਦੀਪ ਸਿੰਘ, ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਅਤੇ ਡਾਇਰੈਕਟਰ ਸਤੀਸ਼ ਗੁਪਤਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਪ੍ਰਤੀ ਆਪਣੀ ਨਿਸ਼ਠਾ ਪ੍ਰਗਟ ਕਰਦਿਆਂ ਇਸ ਦੀ ਪਾਲਣਾ ਕਰਨ, ਸੰਵਿਧਾਨ ਦੇ ਮੂਲ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਸਹੁੰ ਚੁੱਕੀ। ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿਚ ਸੰਵਿਧਾਨ ਪ੍ਰਤੀ ਜਾਗਰੂਕਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਇਕ ਮਜ਼ਬੂਤ, ਜਾਗਰੂਕ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਇੰਡੀਅਨ ਡੇਅਰੀ ਐਸੋਸੀਏਸ਼ਨ ਪੰਜਾਬ ਚੈਪਟਰ ਦੇ ਵਾਈਸ ਚੇਅਰਮੈਨ ਬਣੇ ਗੁਰਭੇਜ ਸਿੰਘ ਟਿੱਬੀ ਅਗਲੀ ਖ਼ਬਰ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਦੇਵ ਸਮਾਜ ਮਾਡਲ ਸਕੂਲ ਵਿਖੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।