27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਇੰਡੀਅਨ ਡੇਅਰੀ ਐਸੋਸੀਏਸ਼ਨ ਪੰਜਾਬ ਚੈਪਟਰ ਦੇ ਵਾਈਸ ਚੇਅਰਮੈਨ ਬਣੇ ਗੁਰਭੇਜ ਸਿੰਘ ਟਿੱਬੀ

ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਡੇਅਰੀ ਖੇਤਰ ਲਈ ਮਾਣਮੱਤੀ ਪ੍ਰਾਪਤੀ ਕਰਦਿਆਂ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਅਤੇ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਦੇ ਸਾਬਕਾ ਚੇਅਰਮੈਨ ਗੁਰਭੇਜ ਸਿੰਘ ਟਿੱਬੀ ਨੂੰ ਇੰਡੀਅਨ ਡੇਅਰੀ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦਾ ਵਾਈਸ ਚੇਅਰਮੈਨ ਚੁਣਿਆ ਗਿਆ ਹੈ। ਇਸੇ ਚੋਣ ਵਿਚ ਮਿਲਕਫੈੱਡ ਪੰਜਾਬ ਦੇ ਸੀਨੀਅਰ ਜਨਰਲ ਮੈਨੇਜਰ ਇੰਜੀਨੀਅਰ ਸੰਜੀਵ ਕੁਮਾਰ ਸ਼ਰਮਾ ਨੂੰ ਕਾਰਜਕਾਰਨੀ ਕਮੇਟੀ ਦਾ ਮੈਂਬਰ (ਪ੍ਰੋਫੈਸ਼ਨਲ ਅਤੇ ਪਲੈਨਰ ਸ਼੍ਰੇਣੀ) ਚੁਣਿਆ ਗਿਆ ਹੈ।

ਇੰਡੀਅਨ ਡੇਅਰੀ ਐਸੋਸੀਏਸ਼ਨ ਪੰਜਾਬ ਚੈਪਟਰ ਦੇ ਨਵੇਂ ਬਣੇ ਵਾਈਸ ਚੇਅਰਮੈਨ ਬਣੇ ਗੁਰਭੇਜ ਸਿੰਘ ਟਿੱਬੀ। 27-11-2026
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਦੇ ਡੇਅਰੀ ਖੇਤਰ ਲਈ ਮਾਣਮੱਤੀ ਪ੍ਰਾਪਤੀ ਕਰਦਿਆਂ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਅਤੇ ਵੇਰਕਾ ਮਿਲਕ ਪਲਾਂਟ ਫ਼ਿਰੋਜ਼ਪੁਰ ਦੇ ਸਾਬਕਾ ਚੇਅਰਮੈਨ ਗੁਰਭੇਜ ਸਿੰਘ ਟਿੱਬੀ ਨੂੰ ਇੰਡੀਅਨ ਡੇਅਰੀ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦਾ ਵਾਈਸ ਚੇਅਰਮੈਨ ਚੁਣਿਆ ਗਿਆ ਹੈ। ਇਸੇ ਚੋਣ ਵਿਚ ਮਿਲਕਫੈੱਡ ਪੰਜਾਬ ਦੇ ਸੀਨੀਅਰ ਜਨਰਲ ਮੈਨੇਜਰ ਇੰਜੀਨੀਅਰ ਸੰਜੀਵ ਕੁਮਾਰ ਸ਼ਰਮਾ ਨੂੰ ਕਾਰਜਕਾਰਨੀ ਕਮੇਟੀ ਦਾ ਮੈਂਬਰ (ਪ੍ਰੋਫੈਸ਼ਨਲ ਅਤੇ ਪਲੈਨਰ ਸ਼੍ਰੇਣੀ) ਚੁਣਿਆ ਗਿਆ ਹੈ। ਇੰਡੀਅਨ ਡੇਅਰੀ ਐਸੋਸੀਏਸ਼ਨ ਦੇਸ਼ ਦੀ ਪ੍ਰਮੁੱਖ ਡੇਅਰੀ ਸੰਸਥਾ ਹੈ, ਜੋ ਦੁੱਧ ਉਤਪਾਦਕਾਂ, ਡੇਅਰੀ ਮਾਹਿਰਾਂ ਅਤੇ ਉਦਯੋਗ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਸਾਂਝਾ ਮੰਚ ਪ੍ਰਦਾਨ ਕਰਦੀ ਹੈ। ਗੁਰਭੇਜ ਸਿੰਘ ਟਿੱਬੀ ਐਸੋਸੀਏਸ਼ਨ ਦੇ ਲਾਈਫ਼ ਮੈਂਬਰ ਹੋਣ ਦੇ ਨਾਲ ਪ੍ਰਗਤੀਸ਼ੀਲ ਡੇਅਰੀ ਕਿਸਾਨ ਅਤੇ ਮਿਲਕਫੈੱਡ ਤੇ ਵੇਰਕਾ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸਹਿਕਾਰੀ ਖੇਤਰ ਦੀਆਂ ਚੁਨੌਤੀਆਂ ਦਾ ਜ਼ਮੀਨੀ ਤਜਰਬਾ ਹੈ। ਵਾਈਸ ਚੇਅਰਮੈਨ ਚੁਣੇ ਜਾਣ ’ਤੇ ਸ.ਟਿੱਬੀ ਨੇ ਕਿਹਾ ਕਿ ਉਹ ਪੰਜਾਬ ਦੇ ਦੁੱਧ ਉਤਪਾਦਕ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ ’ਤੇ ਉਠਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਸੰਭਾਵਿਤ ਵਪਾਰਕ ਸਮਝੌਤਿਆਂ ਦੌਰਾਨ ਭਾਰਤੀ ਡੇਅਰੀ ਉਦਯੋਗ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣੀ ਜ਼ਰੂਰੀ ਹੈ, ਕਿਉਂਕਿ ਡੇਅਰੀ ਖੇਤਰ ਲੱਖਾਂ ਛੋਟੇ ਅਤੇ ਸੀਮਾਂਤ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਵੇਰਕਾ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨ, ਆਧੁਨਿਕ ਤਕਨਾਲੋਜੀ ਅਪਣਾਉਣ, ਦੁੱਧ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਮੁੱਲ ਦਿਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਇੰਜੀਨੀਅਰ ਸੰਜੀਵ ਕੁਮਾਰ ਸ਼ਰਮਾ ਦੀ ਚੋਣ ਨੂੰ ਵੀ ਪੰਜਾਬ ਦੇ ਡੇਅਰੀ ਖੇਤਰ ਵਿਚ ਤਕਨੀਕੀ ਅਤੇ ਪੇਸ਼ੇਵਾਰ ਯੋਗਦਾਨ ਦੀ ਮਾਨਤਾ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕੋਲ ਮਿਲਕ ਯੂਨੀਅਨਾਂ ਅਤੇ ਡੇਅਰੀ ਪਲਾਂਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਆਧੁਨਿਕੀਕਰਨ ਸਬੰਧੀ ਪ੍ਰੋਜੈਕਟਾਂ ਦਾ ਵਿਸ਼ਾਲ ਤਜਰਬਾ ਹੈ। ਗੁਰਭੇਜ ਸਿੰਘ ਟਿੱਬੀ ਨੇ ਐਸੋਸੀਏਸ਼ਨ ਦੀ ਚੋਣ ਕਮੇਟੀ, ਰਿਟਰਨਿੰਗ ਅਫ਼ਸਰ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦਾ ਭਰੋਸਾ ਦਿੱਤਾ ।
ਪਿਛਲੀ ਖ਼ਬਰ ਮਾਂ ਕਾਲਕਾ ਦਾ ਸਾਲਾਨਾ ਵਿਸ਼ਾਲ ਜੋੜ ਮੇਲਾ 5 ਦਸੰਬਰ ਨੂੰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਨਾਇਆ ਸੰਵਿਧਾਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।