ਸੁਖਵਿੰਦਰ ਸਿੰਘ ਜੌੜਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸਿਆਸੀ ਸਮੀਕਰਨ ਮੁੜ ਚਰਚਾ ਦਾ ਵਿਸ਼ਾ ਬਣ ਗਏ ਹਨ। ਇਸੇ ਸਿਆਸੀ ਪਿਛੋਕੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸੁਖਵਿੰਦਰ ਸਿੰਘ ਜੌੜਾ। ਅਜੀਤ ਤਸਵੀਰ
27-11-2026