29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਪਾਰਟੀ ਨੂੰ ਬਸਤੀ ਸ਼ੇਖ਼ਾਂ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਜੱਗਾ ਸਿੰਘ ਦੇ ਪੁੱਤਰ ਸਾਜਨ ਬਾਰੇ ਸ਼ੱਕ ਪੈਣ ’ਤੇ ਉਸ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਸਾਜਨ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ‎18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਮੈਗਾ ਕੈਂਪ -ਵਧੀਕ ਡਿਪਟੀ ਕਮਿਸ਼ਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਸੀ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।