ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਵਲ ਡਿਫੈਂਸ ਵਲੋਂ ਏਅਰ ਰੇਡ ਬਲੈਕ-ਆਊਟ ਅਤੇ ਮੌਕ ਡਰਿੱਲ ਦਾ ਸਫ਼ਲ ਆਯੋਜਨ
ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ, ਲੋਕਾਂ ਦੀ ਸੁਰੱਖਿਆ ਅਤੇ ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਦੇਣ ਸੰਬੰਧੀ ਕੀਤਾ ਅਭਿਆਸ
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਿਵਲ ਡਿਫੈਂਸ ਵਲੋਂ ਏਅਰ ਰੇਡ ਬਲੈਕ-ਆਊਟ ਅਤੇ ਮੌਕ ਡਰਿੱਲ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਅਭਿਆਸ ਦੌਰਾਨ ਪ੍ਰਸ਼ਾਸਨ, ਸਿਵਲ ਡਿਫੈਂਸ, ਪੰਜਾਬ ਹੋਮਗਾਰਡਜ਼, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਬਿਜਲੀ ਵਿਭਾਗ ਦੀਆਂ ਟੀਮਾਂ ਨੇ ਹਿੱਸਾ ਲੈਂਦਿਆਂ ਐਮਰਜੈਂਸੀ ਸਥਿਤੀ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਅਭਿਆਸ ਕੀਤਾ।
ਸ
ਸਿਵਲ ਡਿਫੈਂਸ ਵਲੋਂ ਏਅਰ ਰੇਡ ਬਲੈਕ-ਆਊਟ ਅਤੇ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ, ਸੁਰੱਖਿਆ ਅਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਸੰਬੰਧੀ ਜਾਗਰੂਕ ਕਰਨ ਸਮੇਂ ਦੀਆ ਤਸਵੀਰਾਂ। ਤਸਵੀਰ-ਕੁਲਬੀਰ ਸਿੰਘ ਸੋਢੀ
29-11-2026
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਿਵਲ ਡਿਫੈਂਸ ਵਲੋਂ ਏਅਰ ਰੇਡ ਬਲੈਕ-ਆਊਟ ਅਤੇ ਮੌਕ ਡਰਿੱਲ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਅਭਿਆਸ ਦੌਰਾਨ ਪ੍ਰਸ਼ਾਸਨ, ਸਿਵਲ ਡਿਫੈਂਸ, ਪੰਜਾਬ ਹੋਮਗਾਰਡਜ਼, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਬਿਜਲੀ ਵਿਭਾਗ ਦੀਆਂ ਟੀਮਾਂ ਨੇ ਹਿੱਸਾ ਲੈਂਦਿਆਂ ਐਮਰਜੈਂਸੀ ਸਥਿਤੀ ਵਿਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਅਭਿਆਸ ਕੀਤਾ। ਇਸ ਮੌਕ ਡਰਿੱਲ ਵਿਚ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਿਵਲ ਡਿਫੈਂਸ ਦੇ ਸਟੋਰ ਸੁਪਰਡੈਂਟ ਅਨੀਸ਼ ਕੁਮਾਰ ਗੁਪਤਾ ਨੇ ਸਿਵਲ ਡਿਫੈਂਸ ਦੀ ਭੂਮਿਕਾ, ਇਸ ਦੀ ਮਹੱਤਤਾ ਅਤੇ ਐਮਰਜੈਂਸੀ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਚੀਫ਼ ਵਾਰਡਨ ਸਿਵਲ ਡਿਫੈਂਸ ਫ਼ਿਰੋਜ਼ਪੁਰ ਪਰਮਿੰਦਰ ਸਿੰਘ ਥਿੰਦ ਨੇ ਵੀ ਮੌਕ ਡਰਿੱਲ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਅਜਿਹੇ ਅਭਿਆਸ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਸੰਕਟਕਾਲੀਨ ਹਾਲਾਤਾਂ ਵਿਚ ਸਹੀ ਢੰਗ ਨਾਲ ਕਾਰਵਾਈ ਕਰਨ ਦੀ ਸਮਰੱਥਾ ਵਿਕਸਿਤ ਕਰਨ ਲਈ ਬੇਹੱਦ ਜ਼ਰੂਰੀ ਹਨ। ਮੌਕ ਡਰਿੱਲ ਦੌਰਾਨ ਐਮਰਜੈਂਸੀ ਚੇਤਾਵਨੀ, ਬਲੈਕ-ਆਊਟ, ਸੁਰੱਖਿਆ ਉਪਾਅ, ਰਾਹਤ ਅਤੇ ਬਚਾਅ ਕਾਰਜ, ਅੱਗ ਬੁਝਾਉਣ ਅਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਵਰਗੀਆਂ ਗਤੀਵਿਧੀਆਂ ਦਾ ਅਭਿਆਸ ਕੀਤਾ ਗਿਆ। ਇਸ ਦੇ ਨਾਲ ਸਿਵਲ ਡਿਫੈਂਸ ਦੇ ਵਲੰਟੀਅਰਾਂ ਵਲੋਂ ਲੋਕਾਂ ਨੂੰ ਸੰਕਟਕਾਲੀਨ ਸਥਿਤੀ ਵਿਚ ਸੁਰੱਖਿਅਤ ਰਹਿਣ, ਘਬਰਾਹਟ ਤੋਂ ਬਚਣ, ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਜ਼ਰੂਰਤ ਪੈਣ ’ਤੇ ਸੁਰੱਖਿਆ ਅਤੇ ਰਾਹਤ ਸੇਵਾਵਾਂ ਦਾ ਸਹਿਯੋਗ ਲੈਣ ਬਾਰੇ ਸਮਝਾਇਆ ਗਿਆ। ਅਭਿਆਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਵਲੋਂ ਅੱਗ ਬੁਝਾਉਣ ਦੀ ਕਾਰਵਾਈ ਦਾ ਪ੍ਰਦਰਸ਼ਨ ਕੀਤਾ ਗਿਆ, ਜਦਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਐਂਬੂਲੈਂਸ ਸੇਵਾਵਾਂ ਰਾਹੀਂ ਹਸਪਤਾਲ ਪਹੁੰਚਾਉਣ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ। (ਬਾਕੀ ਸਫ਼ਾ 10 ’ਤੇ)