29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਵਲ ਡਿਫੈਂਸ...

ਸਿਵਲ ਡਿਫੈਂਸ ਦੇ ਵਾਰਡਨ ਅਤੇ ਵਲੰਟੀਅਰਾਂ ਨੇ ਰਾਹਤ ਕਾਰਜਾਂ ਵਿਚ ਸਹਿਯੋਗ ਦੇਣ, ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਣ ਅਤੇ ਐਮਰਜੈਂਸੀ ਦੌਰਾਨ ਵਿਭਾਗੀ ਤਾਲਮੇਲ ਬਣਾਈ ਰੱਖਣ ਦੀ ਭੂਮਿਕਾ ਨਿਭਾਈ। ਸਿਵਲ ਡਿਫੈਂਸ ਅਧਿਕਾਰੀਆਂ ਨੇ ਕਿਹਾ ਕਿ ਮੌਕ ਡਰਿੱਲ ਇਕ ਨਿਯਮਤ ਤਿਆਰੀ ਅਭਿਆਸ ਹੈ, ਜਿਸ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਬੰਧਾਂ, ਐਮਰਜੈਂਸੀ ਸੇਵਾਵਾਂ, ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ ਲੋਕਾਂ ਦੀ ਜਾਗਰੂਕਤਾ ਦਾ ਮੁਲਾਂਕਣ ਕਰਨਾ ਹੈ।

(Ã ਸਫਾ 5 ਦੀ ਬਾਕੀ Æ) 29-11-2026
ਸਿਵਲ ਡਿਫੈਂਸ ਦੇ ਵਾਰਡਨ ਅਤੇ ਵਲੰਟੀਅਰਾਂ ਨੇ ਰਾਹਤ ਕਾਰਜਾਂ ਵਿਚ ਸਹਿਯੋਗ ਦੇਣ, ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਸੰਭਾਲਣ ਅਤੇ ਐਮਰਜੈਂਸੀ ਦੌਰਾਨ ਵਿਭਾਗੀ ਤਾਲਮੇਲ ਬਣਾਈ ਰੱਖਣ ਦੀ ਭੂਮਿਕਾ ਨਿਭਾਈ। ਸਿਵਲ ਡਿਫੈਂਸ ਅਧਿਕਾਰੀਆਂ ਨੇ ਕਿਹਾ ਕਿ ਮੌਕ ਡਰਿੱਲ ਇਕ ਨਿਯਮਤ ਤਿਆਰੀ ਅਭਿਆਸ ਹੈ, ਜਿਸ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਬੰਧਾਂ, ਐਮਰਜੈਂਸੀ ਸੇਵਾਵਾਂ, ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ ਲੋਕਾਂ ਦੀ ਜਾਗਰੂਕਤਾ ਦਾ ਮੁਲਾਂਕਣ ਕਰਨਾ ਹੈ। ਅਜਿਹੇ ਅਭਿਆਸਾਂ ਰਾਹੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਜਾਨੀ ਨੁਕਸਾਨ ਨੂੰ ਘੱਟ ਕਰਨ, ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਲੈਕ-ਆਊਟ ਅਤੇ ਚੇਤਾਵਨੀ ਸਾਇਰਨਾਂ ਦੀ ਮਹੱਤਤਾ ਨੂੰ ਸਮਝਣ, ਐਮਰਜੈਂਸੀ ਦੌਰਾਨ ਅਫ਼ਵਾਹਾਂ ਤੋਂ ਬਚਣ, ਸਰਕਾਰੀ ਅਤੇ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਕਰਨ ਨੂੰ ਆਪਣੀ ਜ਼ਿੰਮੇਵਾਰੀ ਸਮਝਣ। ਲੋਕਾਂ ਦੀ ਸਹਿਯੋਗੀ ਭਾਗੀਦਾਰੀ ਅਤੇ ਸਮੂਹਿਕ ਤਿਆਰੀ ਹੀ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਸਿਵਲ ਡਿਫੈਂਸ, ਪੰਜਾਬ ਹੋਮਗਾਰਡਜ਼, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਬਿਜਲੀ ਵਿਭਾਗ, ਨਗਰ ਕੌਂਸਲ, ਰੈੱਡ ਕਰਾਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ, ਸਿਵਲ ਡਿਫੈਂਸ ਵਾਰਡਨ ਅਤੇ ਵਲੰਟੀਅਰ ਹਾਜ਼ਰ ਰਹੇ।
ਪਿਛਲੀ ਖ਼ਬਰ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਟਿਕਟ ਲਈ ਸ਼ਹਿਰ ਨਾਲ ਡੂੰਘੀ ਸਾਂਝ ਰੱਖਣ ਵਾਲੀ ਪਲਵਿੰਦਰ ਕੌਰ ਬਾਠ ਦੀ ਦਾਅਵੇਦਾਰੀ ਮਜ਼ਬੂਤ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।