29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਫੂਡ ਸੇਫਟੀ ਵਿਭਾਗ ਵਲੋਂ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਕੰਟੀਨਾਂ ਅਤੇ ਮੈੱਸਾਂ ਦੀ ਅਚਨਚੇਤ ਚੈਕਿੰਗ ਕੰਟੀਨ ਸੰਚਾਲਕਾਂ ਨੂੰ ਸਫ਼ਾਈ, ਖਾਣੇ ਦੀ ਗੁਣਵੱਤਾ ਅਤੇ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ

ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਮੈੱਸਾਂ ਅਤੇ ਕੰਟੀਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ, ਭੋਜਨ ਦੀ ਸਟੋਰੇਜ, ਰਸੋਈ ਵਿਚ ਵਰਤੇ ਜਾਣ ਵਾਲੇ ਬਰਤਨਾਂ, ਫੂਡ ਹੈਂਡਲਰਾਂ ਦੀ ਨਿੱਜੀ ਸਫ਼ਾਈ ਅਤੇ ਖੁਰਾਕ ਸੁਰੱਖਿਆ ਦੇ ਮਾਪਦੰਡਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ।

ਫੂਡ ਸੇਫਟੀ ਵਿਭਾਗ ਵਲੋਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਕੰਟੀਨਾਂ ਅਤੇ ਮੈੱਸਾਂ ਦੀ ਅਚਨਚੇਤ ਚੈਕਿੰਗ ਦੀ ਤਸਵੀਰ। ਅਜੀਤ ਤਸਵੀਰ 29-11-2026
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਮੈੱਸਾਂ ਅਤੇ ਕੰਟੀਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ, ਭੋਜਨ ਦੀ ਸਟੋਰੇਜ, ਰਸੋਈ ਵਿਚ ਵਰਤੇ ਜਾਣ ਵਾਲੇ ਬਰਤਨਾਂ, ਫੂਡ ਹੈਂਡਲਰਾਂ ਦੀ ਨਿੱਜੀ ਸਫ਼ਾਈ ਅਤੇ ਖੁਰਾਕ ਸੁਰੱਖਿਆ ਦੇ ਮਾਪਦੰਡਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ।ਵਿਭਾਗ ਦੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੀ ਮੈੱਸ, ਗੁਰੂ ਨਾਨਕ ਕਾਲਜ ਬਸਤੀ ਟੈਂਕਾਂ ਵਾਲੀ, ਡੀ.ਏ.ਵੀ. ਗਰਲਜ਼ ਕਾਲਜ ਅਤੇ ਐਮ.ਐਲ.ਏ. ਸਕੂਲ ਦੀਆਂ ਕੰਟੀਨਾਂ ਅਤੇ ਖਾਣ-ਪੀਣ ਨਾਲ ਸਬੰਧਤ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸਬੰਧਤ ਸੰਸਥਾਵਾਂ ਅਤੇ ਕੰਟੀਨ ਸੰਚਾਲਕਾਂ ਨੂੰ ਵਿਦਿਆਰਥੀਆਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਦੇ ਮਿਆਰ ਕਾਇਮ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜਾਂਚ ਦੌਰਾਨ ਕੰਟੀਨ ਅਤੇ ਮੈੱਸਾਂ ਦੇ ਸੰਚਾਲਕਾਂ ਨੂੰ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ, ਰਸੋਈ ਦੇ ਕਾਊਂਟਰਾਂ, ਬਰਤਨਾਂ, ਟਰੇਆਂ ਅਤੇ ਸਟੋਰੇਜ ਖੇਤਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਖਾਣਾ ਤਿਆਰ ਕਰਨ ਅਤੇ ਪਰੋਸਣ ਵਾਲੇ ਕਰਮਚਾਰੀਆਂ ਨੂੰ ਸਾਫ਼ ਐਪਰਨ ਅਤੇ ਹੈੱਡ ਕੈਪ ਪਹਿਨਣ, ਹੱਥਾਂ ਦੀ ਸਹੀ ਢੰਗ ਨਾਲ ਸਫ਼ਾਈ ਕਰਨ ਅਤੇ ਨਿੱਜੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਟੀਮ ਨੇ ਭੋਜਨ ਤਿਆਰ ਕਰਨ ਅਤੇ ਸਟੋਰ ਕਰਨ ਲਈ ਕੇਵਲ ਫੂਡ ਗ੍ਰੇਡ ਬਰਤਨਾਂ ਅਤੇ ਕੰਟੇਨਰਾਂ ਦੀ ਵਰਤੋਂ ਕਰਨ ਅਤੇ ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਣ ਲਈ ਵੀ ਕਿਹਾ ਗਿਆ। ਇਸ ਮੌਕੇ ਫੂਡ ਹੈਂਡਲਰਾਂ ਦੇ ਮੈਡੀਕਲ ਫਿਟਨੈੱਸ ਸਰਟੀਫਿਕੇਟ ਅਤੇ ਲੋੜੀਂਦੇ ਮੈਡੀਕਲ ਰਿਕਾਰਡ ਉਪਲਬਧ ਰੱਖਣ, ਮੱਖੀਆਂ ਅਤੇ ਹੋਰ ਕੀਟਾਂ ਦੀ ਰੋਕਥਾਮ ਲਈ ਫਲਾਈ ਕੰਟਰੋਲ ਸਿਸਟਮ ਲਗਾਉਣ ਅਤੇ ਰਸੋਈ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਚੈਕਿੰਗ ਦੌਰਾਨ ਕੁਝ ਕੰਟੀਨਾਂ ਵਿੱਚ ਕਰਮਚਾਰੀਆਂ ਵੱਲੋਂ ਤੰਬਾਕੂ ਦੀ ਵਰਤੋਂ ਕਰਨ ਅਤੇ ਕੰਮ ਵਾਲੀਆਂ ਥਾਵਾਂ ’ਤੇ ਥੁੱਕਣ ਸਬੰਧੀ ਮਾਮਲੇ ਸਾਹਮਣੇ ਆਉਣ ’ਤੇ ਵਿਭਾਗ ਵਲੋਂ ਸਖ਼ਤ ਚੇਤਾਵਨੀ ਦਿੱਤੀ ਗਈ। ਕਰਮਚਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਅਜਿਹੀਆਂ ਹਰਕਤਾਂ ਨਾਲ ਭੋਜਨ ਦੂਸ਼ਿਤ ਹੋ ਸਕਦਾ ਹੈ। ਜਿਸ ਨਾਲ ਵਿਦਿਆਰਥੀਆਂ ਦੀ ਸਿਹਤ ਨੂੰ ਗੰਭੀਰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ।ਵਿਭਾਗ ਵਲੋਂ ਸਾਰੇ ਮੈੱਸ ਅਤੇ ਕੰਟੀਨ ਸੰਚਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਅਤੇ ਇਸ ਅਧੀਨ ਬਣੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਲੋੜੀਂਦਾ ਫੂਡ ਸੇਫਟੀ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਰੱਖਣ ਦੀ ਹਦਾਇਤ ਵੀ ਕੀਤੀ ਗਈ। ਫੂਡ ਸੇਫਟੀ ਵਿਭਾਗ ਦੀ ਟੀਮ ਨੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਵਿਭਾਗ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਚੈਕਿੰਗਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਰਾਜ ਪੱਧਰੀ ਲੇਖ ਮੁਕਾਬਲੇ ਵਿਚ ਖ਼ਾਲਸਾ ਮਿਸ਼ਨ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ... ਅਗਲੀ ਖ਼ਬਰ ਪਿੰਡ ਦਰੋਗਾ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਪਹੁੰਚੇ ਰੋਹਿਤ ਵੋਹਰਾ ਮੌਂਟੂ , ਹਲਕੇ ਦੀਆਂ ਸਿਆਸੀ ਗਤੀਵਿਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।