29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਦਾ ਸਰਕਲ ਪ੍ਰਧਾਨ ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਵਲੋਂ ਭਰਵਾਂ ਸਵਾਗਤ

ਫ਼ਿਰੋਜ਼ਸ਼ਾਹ, 28ਨਵੰਬਰ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਹੋਏ ਸਿਆਸੀ ਗੱਠਜੋੜ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਇਤਿਹਾਸਕ ਫ਼ੈਸਲੇ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਫ਼ਿਰੋਜ਼ਸ਼ਾਹ ਦੇ ਪ੍ਰਧਾਨ ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ ਅਤੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੰਧੂ (ਆੜ੍ਹਤੀਆ, ਮਾਨਾ ਸਿੰਘ ਵਾਲਾ) ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੋਨਾਂ ਪਾਰਟੀਆਂ ਦੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁਬਾਰਕਵਾਦ ਦਿੱਤੀ।

ਸਰਕਲ ਪ੍ਰਧਾਨ ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਅਤੇ ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ। 29-11-2026
ਫ਼ਿਰੋਜ਼ਸ਼ਾਹ, 28ਨਵੰਬਰ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਹੋਏ ਸਿਆਸੀ ਗੱਠਜੋੜ ਦਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਇਤਿਹਾਸਕ ਫ਼ੈਸਲੇ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਫ਼ਿਰੋਜ਼ਸ਼ਾਹ ਦੇ ਪ੍ਰਧਾਨ ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ ਅਤੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਸੰਧੂ (ਆੜ੍ਹਤੀਆ, ਮਾਨਾ ਸਿੰਘ ਵਾਲਾ) ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੋਨਾਂ ਪਾਰਟੀਆਂ ਦੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁਬਾਰਕਵਾਦ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਹਮੇਸ਼ਾ ‘ਨਹੁੰ-ਮਾਸ’ ਵਾਲਾ ਰਿਹਾ ਹੈ। ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਸਮੇਂ ਦੀ ਮੁੱਖ ਲੋੜ ਸੀ। ਓਹਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਇਸ ਦੂਰਅੰਦੇਸ਼ੀ ਫ਼ੈਸਲੇ ਨਾਲ ਵਰਕਰਾਂ ਵਿਚ ਨਵਾਂ ਜੋਸ਼ ਭਰ ਗਿਆ ਹੈ। ਉਨ੍ਹਾਂ ਆਖਿਆ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਇਸ ਗੱਠਜੋੜ ਤੋਂ ਬੇਹੱਦ ਖ਼ੁਸ਼ ਹਨ। ਇਸ ਗੱਠਜੋੜ ਨਾਲ ਨੌਜਵਾਨ ਵਰਗ ਅਤੇ ਕਿਸਾਨੀ-ਵਪਾਰੀ ਭਾਈਚਾਰੇ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਕੂੜ-ਪ੍ਰਚਾਰ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀਆਂ ਨੂੰ ਹੁਣ 2027 ਦੀਆਂ ਚੋਣਾਂ ਵਿਚ ਆਪਣੀ ਹਾਰ ਸਾਫ਼ ਦਿਖਾਈ ਦੇ ਰਹੀ ਹੈ, ਜਿਸ ਕਾਰਨ ਉਹ ਬੌਖਲਾਹਟ ਵਿਚ ਬਿਆਨਬਾਜ਼ੀ ਕਰ ਰਹੇ ਹਨ। ਦੋਵਾਂ ਆਗੂਆਂ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਵਰਕਰ ਦਿਨ-ਰਾਤ ਇਕ ਕਰਕੇ ਇਸ ਗੱਠਜੋੜ ਨੂੰ ਵੱਡੀ ਜਿੱਤ ਦਿਵਾਉਣਗੇ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ-2026 ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਪੰਜਾਬ ਦਾ ਹਰ ਪਿੰਡ, ਹਰ ਕਸਬਾ ਅਤੇ ਹਰ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ - ਦੀਪਕ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।