29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਤਾ ਸਾਹਿਬ ਕੌਰ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ-2026 ਦਾ ਸ਼ਾਨਦਾਰ ਆਗਾਜ਼

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਸਾਲਾਨਾ ਖੇਡ ਮੁਕਾਬਲੇ-2026 ਦਾ ਸ਼ਾਨਦਾਰ ਆਗਾਜ਼ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਸਕੂਲ ਪ੍ਰਿੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਕੀਤਾ ਗਿਆ।

ਅਜੀਤ ਡੈਸਕ 29-11-2026
ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਸਾਲਾਨਾ ਖੇਡ ਮੁਕਾਬਲੇ-2026 ਦਾ ਸ਼ਾਨਦਾਰ ਆਗਾਜ਼ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਸਕੂਲ ਪ੍ਰਿੰਸੀਪਲ ਡਾ.ਵੰਦਨਾ ਧਵਨ ਦੀ ਅਗਵਾਈ ਹੇਠ ਕੀਤਾ ਗਿਆ। ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲਿਆ। ਇਸ ਦੌਰਾਨ ਸਕੂਲ ਦਾ ਖੇਡ ਮੈਦਾਨ ਬੱਚਿਆਂ ਦੇ ਜੋਸ਼, ਉਤਸ਼ਾਹ, ਖ਼ੁਸ਼ੀ ਅਤੇ ਹੌਸਲੇ ਨਾਲ ਗੂੰਜਦਾ ਰਿਹਾ। ਇਸ ਖੇਡ ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਵਜੋਂ ਭਾਜਪਾ ਆਗੂ ਦੀਪਕ ਸ਼ਰਮਾ, ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਆਗੂ ਉਨ੍ਹਾਂ ਦੇ ਨਾਲ ਆਤਮਜੀਤ ਸਿੰਘ ਡੇਵਿਡ ਸਾਬਕਾ ਪ੍ਰਧਾਨ ਨਗਰ ਕੌਂਸਲ, ਵਰੁਣ ਗਾਵੜੀ ਸਮਾਜ ਸੇਵੀ ਸ਼ਾਮਿਲ ਹੋਏ ਇਸ ਤੋਂ ਇਲਾਵਾ ਗੁਰੂਹਰਸਹਾਏ ਤੋਂ ਬਾਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਐਡਵੋਕੇਟ ਬਲਕਾਰ ਸਿੰਘ, ਵਾਈਸ ਪ੍ਰਧਾਨ ਐਡਵੋਕੇਟ ਰੁਪਿੰਦਰ ਕੌਰ ਭੁੱਲਰ, ਬਾਰ ਐਸੋਸੀਏਸ਼ਨ ਦੇ ਸੈਕਟਰੀ ਐਡਵੋਕੇਟ ਹਰੀਸ਼ ਧੀਂਗੜਾ ਅਤੇ ਸਾਬਕਾ ਸੈਕਟਰੀ ਗੌਰਵ ਮੋਂਗਾ ਵੀ ਸਮਾਗਮ ਵਿਚ ਹਾਜ਼ਰ ਰਹੇ। ਇਸ ਮੌਕੇ ਸਕੂਲ ਵਿਖੇ ਪਹੁੰਚਣ ’ਤੇ ਸਾਰੇ ਮਹਿਮਾਨਾਂ ਦਾ ਸਕੂਲ ਪ੍ਰਿੰਸੀਪਲ ਡਾ.ਵੰਦਨਾ ਧਵਨ ਅਤੇ ਸਕੂਲ ਪ੍ਰਬੰਧਕਾਂ ਵਲੋਂ ਬੈਚ ਲਾ ਕੇ ਸਵਾਗਤ ਕੀਤਾ ਗਿਆ ਸਾਰੇ ਮਹਿਮਾਨਾਂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਖੇਡ ਮੁਕਾਬਲਿਆਂ ਦੌਰਾਨ ਨਰਸਰੀ ਤੋਂ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਜੰਪਿੰਗ ਰੇਸ, 30 ਮੀਟਰ ਦੌੜ, ਬੈਲੂਨ ਰੇਸ, 50 ਮੀਟਰ ਦੌੜ, ਰੈਬਿਟ ਰੇਸ, ਕੰਗਾਰੂ ਰੇਸ, ਆਈਸਕ੍ਰੀਮ ਰੇਸ ਅਤੇ ਕੋਨ ਰੇਸ ਵਰਗੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਜਦਕਿ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ 50 ਮੀਟਰ, 100 ਮੀਟਰ ਅਤੇ 200 ਮੀਟਰ ਦੌੜ, ਹਰਡਲ ਰੇਸ, ਕਿੰਗ ਆਫ਼ ਰਿੰਗ, ਥਰੀ-ਲੈਗਡ ਰੇਸ, ਲੌਂਗ ਜੰਪ, ਹੂਲਾ ਹੂਪ, ਪੁੱਲ ਦੇ ਰਿੰਗ ਰੇਸ, ਵਨ ਲੈਗ ਕੋਨ ਰੇਸ, 4*100 ਮੀਟਰ ਰਿਲੇਅ ਰੇਸ ਅਤੇ ਸੈਕ ਰੇਸ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਨੇ ਆਪਣੀ ਫੁਰਤੀ, ਸੰਤੁਲਨ, ਹਿੰਮਤ, ਇਕਾਗਰਤਾ ਅਤੇ ਟੀਮ ਭਾਵਨਾ ਦਾ ਬਾਖ਼ੂਬੀ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾਂ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਆਏ ਹੋਏ ਸਾਰੇ ਹੀ ਮਹਿਮਾਨਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਸਕੂਲ ਦੇ ਚੇਅਰਮੈਨ ਸ.ਮਹੀਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ.ਕਮਲਪਾਲ ਸਿੰਘ ਅਤੇ ਸ.ਹਰਬੀਰ ਸਿੰਘ ਨੇ ਖੇਡ ਸਮਾਗਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ, ਅਗਵਾਈ ਅਤੇ ਮੁਕਾਬਲੇ ਦੀ ਸਿਹਤਮੰਦ ਭਾਵਨਾ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੇ ਜੋਸ਼, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਕੂਲ ਪ੍ਰਿੰਸੀਪਲ ਡਾ. ਵੰਦਨਾ ਧਵਨ ਅਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸ੍ਰੀ ਸੰਦੀਪ ਕੁਮਾਰ ਅਤੇ ਸ੍ਰੀਮਤੀ ਰਚਨਾ ਮੋਂਗਾ ਅਤੇ ਗਤੀਵਿਧੀ ਇੰਚਾਰਜ ਮਿਸ ਮਨਪ੍ਰੀਤ ਦੀ ਅਗਵਾਈ ਹੇਠ ਖੇਡ ਮੁਕਾਬਲਿਆਂ ਦਾ ਸੁਚੱਜੇ ਅਤੇ ਸਫਲਤਾਪੂਰਵਕ ਪ੍ਰਬੰਧ ਕੀਤਾ ਗਿਆ। ਸਮਾਗਮ ਵਿਚ ਸ਼ਾਮਲ ਮਹਿਮਾਨਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਮਹੱਤਤਾ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਮੁਖ਼ਤਿਆਰ ਸਿੰਘ ਸਿੱਧੂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਸਰਕਲ ਪ੍ਰਧਾਨ ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਵਲੋਂ ਭਰਵਾਂ ਸਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।