30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ 1 ਦਸੰਬਰ ਨੂੰ ਤਲਵੰਡੀ ਭਾਈ ਪਹੁੰਚਣਗੇ ਸੁਖਬੀਰ ਸਿੰਘ ਬਾਦਲ- ਅਕਾਲੀ ਆਗੂ

ਮੁੱਦਕੀ, 29 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 3. 30 ਵਜੇ ਰਿਚਮੰਡ ਪੈਲੇਸ ਤਲਵੰਡੀ ਭਾਈ ਵਿਖੇ ਪਹੁੰਚ ਕੇ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ।

ਗੁਰਮੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਖੋਸਾ, ਕੁਲਦੀਪ ਸਿੰਘ ਬਰਾੜ, ਸੁਰਿੰਦਰ ਕੁਮਾਰ ਚਾਵਲਾ, ਫਕੀਰ ਚੰਦ ਅਗਰਵਾਲ, ਅਮਰਜੀਤ ਸਿੰਘ ਖ਼ਾਲਸਾ। 30-11-2026
ਮੁੱਦਕੀ, 29 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 3.30 ਵਜੇ ਰਿਚਮੰਡ ਪੈਲੇਸ ਤਲਵੰਡੀ ਭਾਈ ਵਿਖੇ ਪਹੁੰਚ ਕੇ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਮੌਕੇ ਉਹ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਿਲਾਂ, ਕਾਰੋਬਾਰੀ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਰਥੀ ਸਿੰਘ ਸੁਰਜੀਤ ਸਿੰਘ ਕਮਿਸ਼ਨ ਏਜੰਟ ਦੇ ਮਾਲਕ ਗੁਰਮੀਤ ਸਿੰਘ ਬਰਾੜ, ਅਕਾਲੀ ਆਗੂ ਹਰਪ੍ਰੀਤ ਸਿੰਘ ਖੋਸਾ ਡਾਇਰੈਕਟਰ ਗੋਲਡਨ ਟੇਸਟ ਰੈਸਟੋਰੈਂਟ ਮੁੱਦਕੀ, ਕੁਲਦੀਪ ਸਿੰਘ ਬਰਾੜ ਇੰਪੀਰੀਅਲ ਇਮੀਗ੍ਰੇਸ਼ਨ ਵਾਲੇ, ਸੁਰਿੰਦਰ ਕੁਮਾਰ ਚਾਵਲਾ, ਫਕੀਰ ਚੰਦ ਅਗਰਵਾਲ, ਅਮਰਜੀਤ ਸਿੰਘ ਖ਼ਾਲਸਾ ਪ੍ਰਧਾਨ ਹਲਵਾਈ ਯੂਨੀਅਨ ਮੁੱਦਕੀ ਨੇ ਦੱਸਿਆ ਕਿ ਵਪਾਰੀਆਂ ਅਤੇ ਟਰੇਡਰਜ਼ ਨਾਲ ਇਹ ਮੀਟਿੰਗ ਉਨ੍ਹਾਂ ਦੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਨੂੰ ਸੁਣਨ ਅਤੇ ਵਿਚਾਰਨ ਦੇ ਮਕਸਦ ਨਾਲ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਅਰਥਚਾਰੇ ਦੀ ਅਹਿਮ ਕੜੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਨ੍ਹਾਂ ਦੇ ਸੁਝਾਵਾਂ ’ਤੇ ਵਿਚਾਰ ਕਰਨਾ ਜ਼ਰੂਰੀ ਹੈ। ਮੀਟਿੰਗ ਦੌਰਾਨ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਅਕਾਲੀ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇਗੀ। ਉਨ੍ਹਾਂ ਇਲਾਕੇ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ 1 ਦਸੰਬਰ ਨੂੰ ਨਿਰਧਾਰਤ ਸਮੇਂ ’ਤੇ ਰਿਚਮੰਡ ਪੈਲੇਸ ਵਿਖੇ ਪਹੁੰਚ ਕੇ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਮੈਗਾ ਕੈਂਪ ਕੱਲ੍ਹ ਨੂੰ 18-19 ਸਾਲ ਦ... ਅਗਲੀ ਖ਼ਬਰ ਪੈਕਡ ਡ੍ਰਿੰਕਿੰਗ ਵਾਟਰ ਅਤੇ ਮਿਨਰਲ ਵਾਟਰ ਦੀ ਗੁਣਵੱਤਾ ਨੂੰ ਲੈ ਕੇ ਫ਼ੂਡ ਸਫੇਟੀ ਵਿਭਾਗ ਵਲੋਂ ਸਖ਼ਤ ਜਾਂਚ ਅਤੇ ਨਿਗਰਾਨੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।