29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗਤਕਾ ਮੁਕਾਬਲਿਆਂ ’ਚ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ ’ਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ

ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ।

ਅਜੀਤ ਡੈਸਕ 30-11-2026
ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਗਤਕਾ, ਕੀਰਤਨ ਅਤੇ ਧਾਰਮਿਕ ਵਿੱਦਿਆ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿਸ ਸਦਕਾ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਪੰਜਾਬ ਪੱਧਰੀ ਗਤਕਾ ਮੁਕਾਬਲਿਆਂ ਵਿਚ ਭਾਗ ਲਿਆ, ਜਿਸ ਦੌਰਾਨ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਸਮੂਹ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਹਾਂਪੁਰਸ਼ ਬਾਬਾ ਸ਼ਿੰਦਰ ਸਿੰਘ, ਸਮੁੱਚੀ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਇਕਬਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਬਚਿੱਤਰ ਸਿੰਘ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਗਤਕਾ ਕੋਚ ਲਖਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ, ਕਾਰੋਬਾਰੀਆਂ ਨਾਲ 1 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਵਿਚਾ... ਅਗਲੀ ਖ਼ਬਰ 22 ਵੇਂ ਐੱਮ.ਐੱਲ.ਬੀ. ਆਲ ਇੰਡੀਆ ਮੁਸ਼ਾਇਰੇ ’ਚ ਨਾਮਵਰ ਸ਼ਾਇਰਾਂ ਨੇ ਬੰਨ੍ਹਿਆ ਰੰਗ ਸਾਹਿਤ, ਸਿੱਖਿਆ, ਖੇਡਾਂ ਅਤੇ ਸਮਾਜ ਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।