ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ, ਕਾਰੋਬਾਰੀਆਂ ਨਾਲ 1 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਵਿਚਾਰ ਵਟਾਂਦਰਾ-ਜਿੰਦੂ
ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 1 ਦਸੰਬਰ 2026 (ਮੰਗਲਵਾਰ) ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਜ
ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ
30-11-2026
ਫ਼ਿਰੋਜ਼ਸ਼ਾਹ, 29 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ 1 ਦਸੰਬਰ 2026 (ਮੰਗਲਵਾਰ) ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਸਬੰਧੀ ਪਿੰਡ ਫ਼ਿਰੋਜ਼ਸ਼ਾਹ ਵਿਖੇ ਗੱਲਬਾਤ ਕਰਦਿਆ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਇਲਾਕੇ ਦੇ ਸਮੂਹ ਵਪਾਰੀ ਵਰਗ ਅਤੇ ਉਦਯੋਗਪਤੀਆਂ ਨੂੰ ਇਸ ਅਹਿਮ ਮੀਟਿੰਗ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਓਹਨਾ ਦੱਸਿਆ ਕਿ ਇਹ ਵਿਸ਼ੇਸ਼ ਮੀਟਿੰਗ 1 ਦਸੰਬਰ 2026 (ਮੰਗਲਵਾਰ) ਨੂੰ ਠੀਕ ਦੁਪਹਿਰ 3:30 ਵਜੇ ਤਲਵੰਡੀ ਭਾਈ ਸਥਿਤ ‘ਰਿਚਮੰਡ ਵਿਲਾ’ ਵਿਖੇ ਰੱਖੀ ਗਈ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਆਪਣੇ ’ਵਿਜ਼ਨ’ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਨਗੇ। ਓਹਨਾ ਕਿਹਾ ਕਿ ਇਸ ਇਕੱਤਰਤਾ ਦਾ ਮੁੱਖ ਮਕਸਦ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਇਕ ਮੰਚ ’ਤੇ ਇਕੱਠਾ ਕਰਕੇ ਉਨ੍ਹਾਂ ਦੇ ਮੁੱਖ ਮੁੱਦਿਆਂ, ਦਰਪੇਸ਼ ਮੁਸ਼ਕਲਾਂ, ਕੀਮਤੀ ਸੁਝਾਵਾਂ ਅਤੇ ਵਿਚਾਰਾਂ ਨੂੰ ਸਿੱਧੇ ਤੌਰ ’ਤੇ ਪਾਰਟੀ ਪ੍ਰਧਾਨ ਤੱਕ ਪਹੁੰਚਾਉਣਾ ਹੈ। ਇਸ ਨਾਲ ਸੂਬੇ ਵਿਚ ਕਾਰੋਬਾਰ ਨੂੰ ਮੁੜ ਮਜ਼ਬੂਤ ਕਰਨ, ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਠੋਸ ਰਣਨੀਤੀ ਤਿਆਰ ਕੀਤੀ ਜਾ ਸਕੇਗੀ। ਓਹਨਾ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਪੈਂਦੇ ਪਿੰਡਾਂ ਕਸਬਿਆ ਦੇ ਸਮੂਹ ਦੁਕਾਨਦਾਰਾਂ, ਆੜ੍ਹਤੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 1 ਦਸੰਬਰ ਨੂੰ ਸਮੇਂ ਸਿਰ ਪਹੁੰਚ ਕੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਤਾਂ ਜੋ ਪੰਜਾਬ ਦੇ ਬਿਹਤਰ ਭਵਿੱਖ ਅਤੇ ਵਪਾਰਕ ਤਰੱਕੀ ਲਈ ਸਾਂਝਾ ਹੰਭਲਾ ਮਾਰਿਆ ਜਾ ਸਕੇ। ਇਸ ਮੌਕੇ ਓਹਨਾ ਨਾਲ ਬਲਜਿੰਦਰ ਸਿੰਘ ਬੱਬੀ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ,ਰਛਪਾਲ ਸਿੰਘ ਕਰਮੂਵਾਲਾ, ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ, ਰਵਿੰਦਰ ਸਿੰਘ ਇੱਟਾਂਵਾਲੀ, ਗੁਰਪ੍ਰੀਤ ਸਿੰਘ ਕਰਮੂਵਾਲਾ ਯੂਥ ਆਗੂ, ਕੁਲਦੀਪ ਸਿੰਘ ਮੱਲਵਾਲ, ਸ਼ਿੰਗਾਰਾ ਸਿੰਘ ਪਿਆਰੇਆਣਾ, ਗੁਰਪ੍ਰੀਤ ਸਿੰਘ ਭਾਂਗਰ ਵੀ ਸਨ।