29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ- ਸਰਬਜੀਤ ਸਿੰਘ ਬਾਠ

ਫ਼ਿਰੋਜ਼ਪੁਰ, 29 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਅੱਜ ਕਿਹਾ ਕਿ ‘ਸ਼ੀਸ਼ ਮਹਿਲ’ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਾਏ ਗਏ ‘ਆਮ ਆਦਮੀ’ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ, ਜਿਸ ਨਾਲ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਕਦੇ ਵੀ ਸਰਕਾਰੀ ਬੰਗਲਾ ਨਾ ਲੈਣ, ਵੈਗਨਆਰ ਕਾਰ ਚਲਾਉਣ ਅਤੇ ਵੀ.

ਅਜੀਤ ਡੈਸਕ 30-11-2026
ਫ਼ਿਰੋਜ਼ਪੁਰ, 29 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹਾ ਭਾਜਪਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਅੱਜ ਕਿਹਾ ਕਿ ‘ਸ਼ੀਸ਼ ਮਹਿਲ’ ਵਿਵਾਦ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪਾਏ ਗਏ ‘ਆਮ ਆਦਮੀ’ ਦੇ ਨਕਾਬ ਨੂੰ ਪੂਰੀ ਤਰ੍ਹਾਂ ਉਤਾਰ ਦਿੱਤਾ ਹੈ, ਜਿਸ ਨਾਲ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਉਨ੍ਹਾਂ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਕਦੇ ਵੀ ਸਰਕਾਰੀ ਬੰਗਲਾ ਨਾ ਲੈਣ, ਵੈਗਨਆਰ ਕਾਰ ਚਲਾਉਣ ਅਤੇ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਵਾਅਦਾ ਕੇ ਸਿਆਸਤ ਵਿਚ ਆਉਣ ਵਾਲੇ ਆਗੂ ਨੇ ਨਾਗਰਿਕਾਂ ਨੂੰ ਸਾਦਗੀ ਦਾ ਪਾਠ ਪੜ੍ਹਾਉਂਦਿਆਂ ਟੈਕਸਦਾਤਾਵਾਂ ਦੇ ਲਗਭਗ 59 ਕਰੋੜ ਰੁਪਏ ਆਲੀਸ਼ਾਨ ਝੂਮਰਾਂ, ਪਰਦਿਆਂ ਅਤੇ ਮਾਡਿਊਲਰ ਰਸੋਈ ’ਤੇ ਖ਼ਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪ੍ਰਮੁੱਖ ‘ਤੀਰਥ ਯਾਤਰਾ ਯੋਜਨਾ’ ਵਾਂਗ ਹੀ ‘ਸ਼ੀਸ਼ ਮਹਿਲ’ ਦੇ ਦਰਸ਼ਨਾਂ ਲਈ ਵੀ ਇੱਕ ਤੀਰਥ ਯਾਤਰਾ ਸ਼ੁਰੂ ਕਰਨੀ ਚਾਹੀਦੀ ਹੈ, ਕਿਉਂਕਿ ਆਪ ਵਰਕਰਾਂ ਲਈ ਤਾਂ ਕੇਜਰੀਵਾਲ ਦਾ ਸ਼ੀਸ਼ ਮਹਿਲ ਕਿਸੇ ਤੀਰਥ ਸਥਾਨ ਤੋਂ ਘੱਟ ਨਹੀਂ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਖ਼ੁਦ ਇਹ ਦੇਖਣ ਦਾ ਮੌਕਾ ਮਿਲੇਗਾ ਕਿ ਉਨ੍ਹਾਂ ਦੇ ਪੈਸੇ ਦਾ ਕਿਵੇਂ ਮਜ਼ਾਕ ਉਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੋਟਰਾਂ ਨੇ ਇਸ ਪਖੰਡ ਵਿਰੁੱਧ ਆਪਣਾ ਫ਼ੈਸਲਾ ਪਹਿਲਾਂ ਹੀ ਸੁਣਾ ਦਿੱਤਾ ਹੈ। ਕੌਮੀ ਰਾਜਧਾਨੀ ਵਿਚੋਂ ਨਕਾਰੇ ਜਾਣ ਤੋਂ ਬਾਅਦ, ‘ਆਪ’ ਲੀਡਰਸ਼ਿਪ ਨੇ ਹੁਣ ਪੰਜਾਬ ਨੂੰ ਆਪਣੀ ਨਿੱਜੀ ਐਸ਼ਪ੍ਰਸਤੀ ਦੀ ਸੈਰਗਾਹ ਬਣਾ ਲਿਆ ਹੈ। ਇਹ ਸਪੱਸ਼ਟ ਕਰਦਿਆਂ ਕਿ ਪੰਜਾਬ ਕਿਸੇ ਦੀ ਨਿੱਜੀ ਜਗੀਰ ਨਹੀਂ ਹੈ, ਜ਼ਿਲ੍ਹਾ ਭਾਜਪਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਨਿੱਜੀ ਖ਼ਜ਼ਾਨਾ ਸਮਝਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ, ‘ਆਪ’ ਸਰਕਾਰ ਨੂੰ ਸੂਬੇ ਸਿਰ ਚੜ੍ਹ ਰਹੇ ਭਾਰੀ ਕਰਜ਼ੇ ਅਤੇ ਝੂਠੇ ਇਸ਼ਤਿਹਾਰਾਂ ‘ਤੇ ਉਡਾਏ ਗਏ ਕਰੋੜਾਂ ਰੁਪਇਆਂ ਦਾ ਹਿਸਾਬ ਦੇਣਾ ਪਵੇਗਾ। ਸਿਆਸੀ ਲਾਲਸਾਵਾਂ ਅਤੇ ਨਿੱਜੀ ਐਸ਼ੋ-ਆਰਾਮ ਲਈ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿਚੋਂ ਇੱਧਰ-ਉੱਧਰ ਕੀਤੇ ਗਏ ਇਕ-ਇਕ ਰੁਪਏ ਦਾ ਹਿਸਾਬ ਲਿਆ ਜਾਵੇਗਾ।
ਪਿਛਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਡੀ.ਬੀ.ਐੱਸ. ਯੰਗ ਐਕਸਪਲੋਰਰਜ਼-2026’ ਦਾ ਆਯੋਜਨ ਮੁੱਢਲੇ ਮਨੁੱਖ ਤੋਂ ਆਰਟੀਫੀਸ਼ੀਅਲ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀਰਾ ਸਿੰਘ ਸੰਧੂ ਨੇ ਪਾਵਰਲਿਫਟਿੰਗ ’ਚ ਜਿੱਤਿਆ ਸਿਲਵਰ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।