31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੰਗੀਰੋ ਬਾਈ ਪਤਨੀ ਕਾਲਾ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਹਿਲਾਂ ਹੋਏ ਬੋਲ-ਬੁਲਾਰੇ ਸਬੰਧੀ ਪਿੰਡ ਦੀ ਪੰਚਾਇਤ ਨੂੰ ਗੱਲ ਕੀਤੀ ਤਾਂ ਗੁਰਪ੍ਰੀਤ ਸਿੰਘ, ਸ਼ੀਸ਼ਨ ਸਿੰਘ, ਕੇਵਲ ਸਿੰਘ ਪੁੱਤਰ ਲਾਹੋਰਾ ਸਿੰਘ, ਸੁਰਜੀਤ ਕੌਰ ਪਤਨੀ ਕੇਵਲ ਸਿੰਘ, ਗੁਰਪਿੰਦਰ ਕੌਰ ਪੁੱਤਰੀ ਕੇਵਲ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਅਤੇ ਸਰਬਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ ਦਾਖਲੀ ਮਹਾਲਮ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ।

ਅਜੀਤ ਡੈਸਕ 31-08-2026
ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੰਗੀਰੋ ਬਾਈ ਪਤਨੀ ਕਾਲਾ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਹਿਲਾਂ ਹੋਏ ਬੋਲ-ਬੁਲਾਰੇ ਸਬੰਧੀ ਪਿੰਡ ਦੀ ਪੰਚਾਇਤ ਨੂੰ ਗੱਲ ਕੀਤੀ ਤਾਂ ਗੁਰਪ੍ਰੀਤ ਸਿੰਘ, ਸ਼ੀਸ਼ਨ ਸਿੰਘ, ਕੇਵਲ ਸਿੰਘ ਪੁੱਤਰ ਲਾਹੋਰਾ ਸਿੰਘ, ਸੁਰਜੀਤ ਕੌਰ ਪਤਨੀ ਕੇਵਲ ਸਿੰਘ, ਗੁਰਪਿੰਦਰ ਕੌਰ ਪੁੱਤਰੀ ਕੇਵਲ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਅਤੇ ਸਰਬਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਢਾਣੀ ਪ੍ਰੇਮ ਸਿੰਘ ਦਾਖਲੀ ਮਹਾਲਮ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਚੱਕ ਮੌਜਦੀਨ ਵਾਲਾ ਉਰਫ਼ ਸੂਰਘੂਰੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਕੁੱਝ ਵਿਅਕਤੀਆਂ ਨਾਲ ਪੈਸਿਆਂ ਦਾ ਲੈਣ-ਦੇਣ ਸੀ। ਇਸੇ ਰੰਜਸ਼ ਦੇ ਚੱਲਦਿਆਂ ਨਿਸ਼ਾਨ ਸਿੰਘ ਪੁੱਤਰ ਸਾਧਾ ਸਿੰਘ, ਸੁਰਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ, ਜਸਪਾਲ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਅਤੇ ਗੁਰਸੇਵਕ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪੱਕੇ ਕਾਲੇ ਵਾਲਾ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਗਦੀ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਪੈਸੇ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੇਰ ਸਿੰਘ ਪੁੱਤਰ ਮੁਨਸਾ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਿੰਡ ਦੇ ਠੇਕੇ ’ਤੇ ਸ਼ਰਾਬ ਲੈਣ ਲਈ ਗਿਆ ਸੀ। ਜਦੋਂ ਉਸ ਨੇ ਜੇਬ ਵਿਚੋਂ ਪੈਸੇ ਕੱਢੇ ਤਾਂ ਉੱਥੇ ਪਹਿਲਾਂ ਤੋਂ ਖੜ੍ਹੇ ਸੰਦੀਪ ਸਿੰਘ ਪੁੱਤਰ ਅਮਰ ਸਿੰਘ, ਬਿੱਟੂ ਸਿੰਘ ਪੁੱਤਰ ਫ਼ੌਜਾਂ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ ਨੇ ਉਸ ਦੇ ਪੈਸੇ ਦੇਖ ਲਏ। ਉਕਤ ਵਿਅਕਤੀ ਉਸ ਨੂੰ ਆਪਣੇ ਨਾਲ ਪਿੰਡ ਤੋਂ ਬਾਹਰ ਨਹਿਰ ਕੋਲ ਲੈ ਗਏ ਅਤੇ ਉਸ ਦੀ ਜੇਬ ਵਿਚੋਂ 6010 ਰੁਪਏ ਕੱਢ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ 4 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਰਾਣੀ ਕਾਟਨ ਫ਼ੈਕਟਰੀ ਕੋਲ ਪੁੱਜੀ ਤਾਂ 4 ਨੌਜਵਾਨ ਡਿੱਕ-ਡੋਲੇ ਖਾਂਦੇ ਹੋਏ ਆ ਰਹੇ ਸਨ। ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਪਰਗਟ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਘੱਲ ਖ਼ੁਰਦ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ, ਲਖਵੀਰ ਸਿੰਘ ਉਰਫ਼ ਸੋਨੀ ਪੁੱਤਰ ਮੱਖਣ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਬੁਰਜ ਹਨੂਮਾਨਗੜ੍ਹ ਅਰਨੀਵਾਲਾ ਦੱਸਿਆ ਅਤੇ ਮੰਨਿਆ ਕਿ ਉਹ ਰਲ ਕੇ ਨਸ਼ੇ ਦਾ ਸੇਵਨ ਕਰਕੇ ਆਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸੈਸ਼ਨ ਅਦਾਲਤ ਵਲੋਂ ਗਊ ਹੱਤਿਆ ਕੇਸ ’ਚ ਦੋ ਵਿਅਕਤੀਆਂ ਦੀ ਅਗਾਊਂ ਜ਼ਮਾਨਤ ਖ਼ਾਰਜ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ-ਕਰਾਟੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।