ਰਾਮਪੁਰਾ ਫੂਲ, 1 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਸ਼ਹਿਰ ਦੇ ਸੁਰਿੰਦਰ ਜੌੜਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਪਛੜੀਆਂ ਸ਼੍ਰੇਣੀਆਂ ਵਿੰਗ (ਬੀਸੀ ਵਿੰਗ) ਦਾ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ ਇਸ ਤੋਂ ਪਹਿਲਾਂ ਉਹ ਪਾਰਟੀ ਦੇ ਇਸੇ ਵਿੰਗ ਦੇ ਜ਼ਿਲ੍ਹਾ ਆਗੂ ਚਲੇ ਆ ਰਹੇ ਸਨ¢ ਇੱਥੇ ਦੱਸਣਯੋਗ ਹੈ ਕਿ ਸੁਰਿੰਦਰ ਜੌੜਾ, ਪਾਰਟੀ ਦੇ ਸੀਨੀਅਰ ਸੂਬਾ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਕਾਫੀ ਸਮੇਂ ਤੋਂ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਸੇਵਾਵਾਂ ਦਿੰਦੇ ਆ ਰਹੇ ਹਨ¢ ਪਾਰਟੀ ਪ੍ਰਤੀ ਸੇਵਾਵਾਂ ਅਤੇ ਸ਼ਹਿਰ ਅੰਦਰ ਉਨ੍ਹਾਂ ਦੀ ਪ੍ਰਸਿੱਧੀ ਨੂੰ ਦੇਖਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਸੇ ਸਮੇਂ ਉਨ੍ਹਾਂ ਨੂੰ ਵਪਾਰ ਸੈੱਲ ਰਾਮਪੁਰਾ ਫੂਲ ਦਾ ਪ੍ਰਧਾਨ ਬਣਾਇਆ ਸੀ ਤਾਂ ਸੁਰਿੰਦਰ ਜÏੜਾ ਨੇ ਆਪਣੀ ਕਾਬਲੀਅਤ ਸਦਕਾ ਵਪਾਰੀ ਵਰਗ ਅਤੇ ਖ਼ਾਸ ਕਰ ਹਿੰਦੂ ਵਰਗ ਨੂੰ ਪਾਰਟੀ ਨਾਲ ਜੋੜਨ ਵਿਚ ਕੋਈ ਕਮੀ ਬਾਕੀ ਨਾ ਛੱਡੀ¢ ਸੁਰਿੰਦਰ ਜੌੜਾ ਨੇ ਆਪਣੀ ਇਸ ਨਿਯੁਕਤੀ ਤੇ ਕਿਹਾ ਕਿ ਉਹ ਬਹੁਤ ਦੇਰ ਤੋਂ ਸਿਕੰਦਰ ਸਿੰਘ ਮਲੂਕਾ ਨਾਲ ਅਤੇ ਪਾਰਟੀ ਦੇ ਜ਼ਿਲ੍ਹਾ ਬੀਸੀ ਵਿੰਗ ਨਾਲ ਜੁੜੇ ਹੋਏ ਹਨ¢ ਉਨ੍ਹਾਂ ਕਿਹਾ ਕਿ ਹੁਣ ਜੋ ਨਵੀਂ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਨੰੂ ਉਹ ਨਿਭਾਉਣ ਚ ਵੀ ਕੋਈ ਕਮੀ ਨਹੀਂ ਛੱਡਣਗੇ¢ ਉਨ੍ਹਾਂ ਨਵੀਂ ਨਿਯੁਕਤੀ ਲਈ ਸਿਕੰਦਰ ਸਿੰਘ ਮਲੂਕਾ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ¢ ਜਦਕਿ ਦੂਜੇ ਪਾਸੇ ਅਕਾਲੀ ਦਲ ਨਾਲ ਜੁੜੇ ਵੱਖ ਆਗੂਆਂ ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਇਸ ਨਿਯੁਕਤੀ ਲਈ ਨਵ ਨਿਯੁਕਤ ਸੀਨੀਅਰ ਅਹੁਦੇਦਾਰ ਸੁਰਿੰਦਰ ਜÏੜਾ ਨੂੰ ਵਧਾਈ ਦਿੱਤੀ ਹੈ¢