28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਠਿੰਡਾ ਵਿਚ ਪੈਟਰੋਲ-ਡੀਜ਼ਲ ਦੀ ਸਪਲਾਈ ਸੁਚਾਰੂ-ਡੀ. ਸੀ.

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਜ਼ਿਲ੍ਹੇ ਵਿਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਦੀ ਸਥਿਤੀ ਨਹੀਂ ਹੈ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਕੁਲ 39 ਗੈਸ ਏਜੰਸੀਆ ਪਾਸੋਂ ਕਰੀਬ 5 ਲੱਖ ਖਪਤਕਾਰਾਂ ਵਲੋਂ ਪਿਛਲੇ ਕੁਝ ਦਿਨਾਂ ਦੌਰਾਨ ਗੈਸ ਭਰਵਾਈ ਗਈ ਹੈ ਅਤੇ ਗੈਸ ਸਬੰਧੀ ਜ਼ਿਲ੍ਹੇ ਭਰ ਵਿਚ ਪੂਰੀ ਮਾਤਰਾ ਵਿਚ ਸਪਲਾਈ ਨਿਰਵਿਘਨ ਜਾਰੀ ਹੈ¢ਉਨ੍ਹਾਂ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲਗਾਤਾਰ ਮਾਨੀਟਰ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਪੈਟਰੋਲ ਪੰਪਾਂ ਦੀ ਸਪਲਾਈ ਲਗਭਗ 80 ਫੀਸਦੀ ਤੱਕ ਪਹੁੰਚ ਚੁੱਕੀ ਹੈ¢ ਅਗਲੇ ਕੁਝ ਦਿਨਾਂ ਵਿਚ ਸਪਲਾਈ ਪੂਰੀ ਤਰ੍ਹਾਂ ਸਧਾਰਨ ਹੋਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ¢ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਰ ਵਿਚ ਲਗਭਗ 60 ਫੀਸਦੀ ਪੀ. ਐਨ.ਜੀ. ਪਾਇਪਲਾਈਨ ਪੈ ਚੁੱਕੀ ਹੈ¢ ਇਸ ਸੰਬੰਧਿਤ ਏਜੰਸੀਆਂ ਨਾਲ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ¢
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ ਅਗਲੀ ਖ਼ਬਰ ਕਿਹਾ, ਮੀਂਹ-ਗੜੇਮਾਰੀ ਨੇ ਫ਼ਸਲਾਂ ਦਾ ਕੀਤਾ ਭਾਰੀ ਨੁਕਸਾਨ <br/> ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਨੇ ਪੰਜਾਬ ਸਰਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।