28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੀ. ਐਫ. ਸੀ. ਈ. ਟੀ. ਦੀ ਐਨ. ਐਸ. ਐਸ. ਯੂਨਿਟ ਨੇ ਸਟੇਟ ਐਨ. ਐਸ. ਐਸ. ਕਨਵੈਨਸ਼ਨ-2026 ਵਿਚ ਕਰਵਾਈ ਬੱਲੇ-ਬੱਲੇ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਸਕੂਲ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਅਤੇ ਐਨ.ਐਸ.ਐਸ ਯੂਨਿਟ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੋ ਦਿਨਾਂ ਸਟੇਟ ਐਨ.ਐਸ.ਐਸ ਕਨਵੈਨਸ਼ਨ ਪੰਜਾਬ ਅਤੇ ਯੂ.ਟੀ.-2026 ਵਿਚ ਆਪਣੀ ਸਰਗਰਮ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮਹੱਤਵਪੂਰਨ ਕਨਵੈਨਸ਼ਨ ਯੂਥ ਅਫ਼ੇਅਰਜ਼ ਐਂਡ ਸਪੋਰਟਸ ਮੰਤਰਾਲੇ ਵਲੋਂ ਰੀਜਨਲ ਡਾਇਰੈਕਟੋਰੇਟ ਆਫ਼ ਐਨ. ਐਸ. ਐਸ., ਚੰਡੀਗੜ੍ਹ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਪੰਜਾਬ ਅਤੇ ਯੂ.ਟੀ. ਦੀਆਂ ਵੱਖ-ਵੱਖ ਐਨ.ਐਸ.ਐਸ ਯੂਨਿਟਾਂ ਨੇ ਭਾਗ ਲੈਂਦਿਆਂ ਸਮਾਜ ਸੇਵਾ ਨਾਲ ਜੁੜੀਆਂ ਆਪਣੀਆਂ ਸ਼ਾਨਦਾਰ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ | ਕਨਵੈਨਸ਼ਨ ਦਾ ਮੁੱਖ ਆਕਰਸ਼ਣ ਬੀਐਫਸੀਈਟੀ ਦੇ ਐਨ.ਐਸ.ਐਸ ਯੂਨਿਟ ਵਲੋਂ ਕੀਤੀ ਗਈ 'ਅਨਾਥ ਆਸ਼ਰਮ ਦੇ ਦੌਰੇ' ਵਾਲੀ ਗਤੀਵਿਧੀ ਰਹੀ, ਜਿਸ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਿਤ ਸਾਰੀਆਂ ਐਨ. ਐਸ. ਐਸ. ਯੂਨਿਟਾਂ ਵਿਚੋਂ ਸਭ ਤੋਂ ਵਧੀਆ ਗਤੀਵਿਧੀਆਂ ਵਿਚ ਸ਼ੁਮਾਰ ਕੀਤਾ ਗਿਆ | ਪੰਜਾਬ ਦੀ ਸਟੇਟ ਐਨ. ਐਸ. ਐਸ ਅਫ਼ਸਰ ਰੂਪਿੰਦਰ ਕੌਰ ਨੇ ਇਸ ਪਹਿਲ ਦੀ ਖੁਦ ਪ੍ਰਸ਼ੰਸਾ ਕਰਦਿਆਂ ਟੀਮ ਦੇ ਯਤਨਾਂ ਦੀ ਸਰਾਹਨਾ ਕੀਤੀ | ਇਸ ਦੇ ਨਾਲ ਹੀ ਐਮ.ਆਰ.ਐਸ.ਪੀ.ਟੀ.ਯੂ ਦੇ ਐਨ.ਐਸ.ਐਸ ਕੋਆਰਡੀਨੇਟਰ ਵਲੋਂ ਵੀ ਯੂਨਿਟ ਦੀ ਲਗਾਤਾਰ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਦੀ ਪ੍ਰਸੰਸਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਧਿਕਾਰਕ ਸ਼ਲਾਘਾ ਪੱਤਰ ਜਾਰੀ ਕੀਤਾ ਗਿਆ | ਪ੍ਰੋਗਰਾਮ ਅਫ਼ਸਰ ਸੁਖਜਿੰਦਰ ਕੌਰ ਨੇ ਵੀ ਕਨਵੈਨਸ਼ਨ ਵਿਚ ਜੋਸ਼ ਨਾਲ ਭਾਗ ਲੈਂਦਿਆਂ ਇਸ ਪ੍ਰਾਪਤੀ 'ਤੇ ਮਾਣ ਪ੍ਰਗਟਾਇਆ ਅਤੇ ਟੀਮ ਦੀ ਸਮਾਜਿਕ ਭਲਾਈ ਅਤੇ ਕਮਿਊਨਿਟੀ ਵਿਕਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ | ਬੀਐਫਜੀਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਕੈਂਪਸ ਡਾਇਰੈਕਟਰ ਪ੍ਰੋ. ਡਾ. ਐਮ.ਪੀ. ਪੂਨੀਆ ਅਤੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਪਿ੍ੰਸੀਪਲ ਡਾ. ਜਯੋਤੀ ਬਾਂਸਲ ਨੇ ਐਨ.ਐਸ.ਐਸ. ਯੂਨਿਟ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਡੀਲਰਾਂ ਨਾਲ ਮੀਟਿੰਗ ਅਗਲੀ ਖ਼ਬਰ ਭਾਜਪਾ ਵਲੋਂ ਐਸ.ਸੀ. ਮੋਰਚੇ ਦੇ ਅਹੁਦੇਦਾਰ ਨਿਯੁਕਤ, ਮਲੂਕਾ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।