240 ਨਸ਼ੀਲੇ ਕੈਪਸੂਲਾਂ ਤਿੰਨ ਕਾਬੂ
ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 240 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਪੁੱਡਾ ਮਾਰਕੀਟ ਬਠਿੰਡਾ ਪਾਸੋਂ ਗਗਨਦੀਪ ਸਿੰਘ ਪਰਸਰਾਮ ਨਗਰ ਨੂੰ 150 ਨਸ਼ੀਲੇ ਕੈਪਸੂਲ (ਪ੍ਰੈਗਾਬਲਿਨ) ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
ਅਜੀਤ ਡੈਸਕ
14-08-2026