23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਪਿੱਥੋ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਮਪੁਰਾ ਫੂਲ, 22 ਅਗਸਤ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੱਥੋ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਮਹਿੰਦੀ ਮੁਕਾਬਲਾ ਅਤੇ ਮਿਸ ਤੀਜ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 23-08-2026
ਰਾਮਪੁਰਾ ਫੂਲ, 22 ਅਗਸਤ (ਹੇਮੰਤ ਕੁਮਾਰ ਸ਼ਰਮਾ): ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੱਥੋ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਮਹਿੰਦੀ ਮੁਕਾਬਲਾ ਅਤੇ ਮਿਸ ਤੀਜ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮਿਸ ਤੀਜ ਮੁਕਾਬਲੇ ਵਿਚ ਪੰਜਵੀਂ ਜਮਾਤ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ‘ਮਿਸ ਤੀਜ’ ਦਾ ਖ਼ਿਤਾਬ ਹਾਸਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ ਅਤੇ ਡਾਂਸ ਦੀਆਂ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਸਕੂਲ ਵਿਚ ਲਗਾਏ ਗਏ ਵੱਖ-ਵੱਖ ਫੂਡ ਸਟਾਲਾਂ ਦਾ ਵੀ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਦੌਰਾਨ ਪੂਰਾ ਸਕੂਲ ਤੀਆਂ ਦੇ ਰੰਗਾਂ ਅਤੇ ਖ਼ੁਸ਼ੀਆਂ ਨਾਲ ਭਰਿਆ ਨਜ਼ਰ ਆਇਆ। ਸਕੂਲ ਪ੍ਰਿੰਸੀਪਲ ਪਰਵਿੰਦਰ ਕੌਰ ਨੇ ‘ਮਿਸ ਤੀਜ’ ਗੁਰਵਿੰਦਰ ਕੌਰ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਸੱਜਣ ਕੁਮਾਰ ਲਈ ਦੀਪੇਂਦਰ ਹੁੱਡਾ ਵਲੋਂ ਦਿੱਤੇ ਬਿਆਨ ’ਤੇ ਪੰਜਾਬ ਦੇ ਕਾਂਗਰਸੀ ਚੁੱਪ ਕਿਉਂ-ਰਵੀਪ੍ਰੀਤ ਸਿੰਘ ਸਿੱਧੂ ਅਗਲੀ ਖ਼ਬਰ ਗਰੀਨ ਮਿਸ਼ਨ ਵੈੱਲਫ਼ੇਅਰ ਸੁਸਾਇਟੀ ਵਲੋਂ ਕਾਪੀਆਂ ਅਤੇ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।