ਚੇਅਰਮੈਨ ਨੀਲ ਗਰਗ ‘ਆਪ’ ਦੇ ਸਪੋਕਸਪਰਸਨ ਨਿਯੁਕਤ
ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਨੀਲ ਗਰਗ
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਪ੍ਰਾਪਤ ਹੋਣ ਉੱਤੇ ਨੀਲ ਗਰਗ ਵਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਪ੍ਰਾਪਤ ਹੋਣ ਉੱਤੇ ਨੀਲ ਗਰਗ ਵਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਜ਼ਿਲ੍ਹੇ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਨੀਲ ਗਰਗ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ ਦਿੱਤੀਆਂ ਗਈਆਂ। ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸੂਬਾ ਸਰਕਾਰ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।