24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ ਵੂਫਰ ਗੇਮ ਜ਼ੋਨ ਵਿਖੇ ਖੂਬ ਆਨੰਦ ਮਾਣਿਆ

ਸੀਂਗੋ ਮੰਡੀ, 22 ਅਗਸਤ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਲਈ ਸਕੂਲ ਮੈਨੇਜਮੈਂਟ ਵਲੋਂ ਵੂਫਰ ਗੇਮ ਜ਼ੋਨ, ਭੁੱਚੋ ਬਠਿੰਡਾ ਵਿਖੇ ਇਕ ਮਨੋਰੰਜਕ ਅਤੇ ਯਾਦਗਾਰ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੇਮਾਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।

ਗੇਮ ਜੋਨ ਦਾ ਆਨੰਦ ਮਾਣਦੇ ਹੋਏ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀ। ਤਸਵੀਰ: ਪ੍ਰਿੰਸ ਗਰਗ 23-08-2026
ਸੀਂਗੋ ਮੰਡੀ, 22 ਅਗਸਤ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਲਈ ਸਕੂਲ ਮੈਨੇਜਮੈਂਟ ਵਲੋਂ ਵੂਫਰ ਗੇਮ ਜ਼ੋਨ, ਭੁੱਚੋ ਬਠਿੰਡਾ ਵਿਖੇ ਇਕ ਮਨੋਰੰਜਕ ਅਤੇ ਯਾਦਗਾਰ ਟ੍ਰਿਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੇਮਾਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਖੂਬ ਮਸਤੀ ਕੀਤੀ ਅਤੇ ਇਸ ਟ੍ਰਿਪ ਦਾ ਭਰਪੂਰ ਆਨੰਦ ਮਾਣਿਆ। ਪੂਰੇ ਦਿਨ ਦੌਰਾਨ ਵਿਦਿਆਰਥੀਆਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਬਾਂਸਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮਨੋਰੰਜਕ ਅਤੇ ਗਤੀਵਿਧੀ-ਅਧਾਰਿਤ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਟ੍ਰਿਪ ਵਿਦਿਆਰਥੀਆਂ ਲਈ ਇੱਕ ਸੁੰਦਰ ਅਤੇ ਯਾਦਗਾਰ ਅਨੁਭਵ ਬਣੀ। ਸਕੂਲ ਵਿਦਿਆਰਥੀਆਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਵੀ ਟੇਕਿਆ ਗਿਆ।
ਪਿਛਲੀ ਖ਼ਬਰ ਗਰੀਬਾਂ ਦੇ ਘਰਾਂ ਦੀ ਖ਼ਸਤਾ ਹਾਲਤ ਦੀ ਸਰਕਾਰ ਨੂੰ ਕੋਈ ਚਿੰਤਾ ਨਹੀਂ ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਦਾ ਪ੍ਰ... ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ‘ ਦੀਕਸ਼ਾਰੰਭ – ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।