25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਹੜਤਾਲ ਮੌਕੇ ਰੋਸ ਪ੍ਰਗਟ ਕਰਦੇ ਹੋਏ ਐਨ. ਐਚ. ਐਮ. ਕਰਮਚਾਰੀ। ਤਸਵੀਰ : ਸੇਮੀ ਮਾਨਸਾ 25-08-2026
ਮਾਨਸਾ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਹਨ ਪਰ ਸਰਕਾਰ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਅਪਣਾ ਰਹੀ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਮੰਤਰੀ ਵਲੋਂ 24 ਅਗਸਤ ਨੂੰ ਪੈਨਲ ਮੀਟਿੰਗ ਤੈਅ ਕੀਤੀ ਗਈ ਸੀ, ਜਿਸ ਦੌਰਾਨ ਯੂਨੀਅਨ ਨੂੰ ਉਮੀਦ ਸੀ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕੱਢਿਆ ਜਾਵੇਗਾ ਪ੍ਰੰਤੂ ਇਹ ਮੀਟਿੰਗ ਪਹਿਲਾਂ 28 ਅਗਸਤ ਅਤੇ ਫਿਰ 2 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ, ਜਿਸ ਕਰ ਕੇ ਕਰਮਚਾਰੀਆਂ ’ਚ ਰੋਸ ਫੈਲਿਆ ਹੋਇਆ ਹੈ। ਯੂਨੀਅਨ ਆਗੂ ਕਰਮਵੀਰ ਕੌਰ ਤੇ ਅਵਤਾਰ ਸਿੰਘ ਨੇ ਆਖਿਆ ਕਿ ਕਰਮਚਾਰੀ ਵਿਭਾਗ ’ਚ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਨਿਭਾਅ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾ ਅਤੇ ਰੋਜ਼ਗਾਰ ਸਬੰਧੀ ਮੰਗਾਂ ਦਾ ਲੰਬੇ ਸਮੇਂ ਤੋਂ ਸਥਾਈ ਹੱਲ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਾਜਵੀਰ ਕੌਰ, ਰੇਨੂੰ ਸਿੰਗਲਾ, ਜਗਦੇਵ ਸਿੰਘ, ਲਲਿਤ ਕੁਮਾਰ, ਹਰਜਿੰਦਰ ਸਿੰਘ, ਸ਼ਰਨਜੀਤ ਕੌਰ, ਦੀਪ ਸਿਖਾ, ਰੋਬਿਨ ਮਿੱਤਲ, ਹੈਰੀ ਗੋਇਲ, ਮੀਨਾਕਸ਼ੀ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੁਜ਼ਗਾਰ ਗਰੰਟੀ, ਖੇਤੀਬਾੜੀ ਤੇ ਮਨਰੇਗਾ ਕਾਨੂੰਨ ਬਚਾਉਣ ਲਈ ਨੀਤੀ ਬਦਲਣਾ ਸਮੇਂ ਦੀ ਜ਼ਰੂਰਤ - ਕਾ. ਧਾਲੀਵਾਲ/ਅਰਸ਼ੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਦਾ ਵੱਜਿਆ ਬਿਗਲ, 11 ਸਤੰਬਰ ਨੂੰ ਪੈਣਗੀਆਂ ਵੋਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।