26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭੁੱਚੋ ਕੈਂਚੀਆਂ ਰੋਡ ਦਾ ਨਿਰਮਾਣ ਕਾਰਜ ਸ਼ੁਰੂ, ਹਲਕਾ ਵਿਧਾਇਕ ਨੇ ਲਿਆ ਜਾਇਜ਼ਾ

ਭੁੱਚੋ ਮੰਡੀ, 25 ਅਗਸਤ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਤੋਂ ਭੁੱਚੋ ਕੈਂਚੀਆਂ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹੋ ਗਈ। ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਉੱਤੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਚੱਲ ਰਹੇ ਕਾਰਜ ਦਾ ਜਾਇਜ਼ਾ ਲਿਆ।

ਅਜੀਤ ਡੈਸਕ 26-08-2026
ਭੁੱਚੋ ਮੰਡੀ, 25 ਅਗਸਤ (ਬਿੱਕਰ ਸਿੰਘ ਸਿੱਧੂ)-ਭੁੱਚੋ ਮੰਡੀ ਤੋਂ ਭੁੱਚੋ ਕੈਂਚੀਆਂ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹੋ ਗਈ। ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਉੱਤੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਚੱਲ ਰਹੇ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਵਿਧਾਇਕ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸੜਕ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਹਲਕਾ ਨਿਵਾਸੀ ਨੂੰ ਵਿਕਾਸ ਸਬੰਧੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਦੀ ਲਗਾਤਾਰ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕ ਦੇ ਬਣਨ ਨਾਲ ਭੁੱਚੋ ਮੰਡੀ ਅਤੇ ਆਸ-ਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਖੇਤਰ ਦੇ ਵਪਾਰ ਕ ਤੇ ਸਮਾਜਿਕ ਸੰਪਰਕ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਕੌਂਸਲਰ ਪ੍ਰਿੰਸ ਗੋਲਨ, ਕੌਂਸਲਰ ਸੰਤੋਖ ਜੁਗਨੂੰ, ਕੌਂਸਲਰ ਸੰਦੀਪ ਰਮਨਾ, ਪਵਿੱਤਰ ਸਿੰਘ, ‘ਆਪ’ ਆਗੂ ਲਵੀ ਖੁਰਮੀ, ਰਾਜੇਸ਼ ਨਿੱਕਾ, ਕੁਲਦੀਪ ਗੋਲਨ, ਠੇਕੇਦਾਰ ਵਰਿੰਦਰ ਗਣੂ ਸਮੇਤ ਹੋਰ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਕਟਾਰ ਸਿੰਘ ਵਾਲਾ ’ਚ ਸੋਲਰ ਸਟਰੀਟ ਲਾਈਟਾਂ ਲੱਗਣ ਨਾਲ ਲੋਕਾਂ ਨੂੰ ਹਨੇਰੇ ਤੋਂ ਮਿਲੀ ਰਾਹਤ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਭੁੱਚੋ ਹਲਕੇ ’ਚ ਬੂਥ ਪੱਧਰ ਤੱਕ ਵਰਕਰਾਂ ਨਾਲ ਰਾਬਤਾ ਬਣਾਇਆ- ਕੁਲਰਾਜ ਸਿੰਘ ਹਲਕਾ ਇੰਚਾਰਜ ਭੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।