26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਰਕਾਰ ਵਲੋਂ ਹਰਮੰਦਰ ਸਿੰਘ ਬਰਾੜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ

ਬਠਿੰਡਾ, 25 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸੇਵਾਮੁਕਤ ਬਲਾਕ ਸਿੱਖਿਆ ਅਧਿਕਾਰੀ ਤੇ ਉੱਘੇ ਸਮਾਜਸੇਵੀ ਹਰਮੰਦਰ ਸਿੰਘ ਬਰਾੜ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮਾਲਵਾ ਜ਼ੋਨ ਦੇ ਸਿੱਖਿਆ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।

ਅਜੀਤ ਡੈਸਕ 26-08-2026
ਬਠਿੰਡਾ, 25 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸੇਵਾਮੁਕਤ ਬਲਾਕ ਸਿੱਖਿਆ ਅਧਿਕਾਰੀ ਤੇ ਉੱਘੇ ਸਮਾਜਸੇਵੀ ਹਰਮੰਦਰ ਸਿੰਘ ਬਰਾੜ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮਾਲਵਾ ਜ਼ੋਨ ਦੇ ਸਿੱਖਿਆ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਹਰਮੰਦਰ ਸਿੰਘ ਬਰਾੜ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹੋਏ ਹਨ, ਜਿੰਨਾਂ ਨੇ ਸੇਵਾਮੁਕਤੀ ਉਪਰੰਤ ਵੀ ਸਰਕਾਰੀ ਸਕੂਲਾਂ ਦੀ ਭਲਾਈ ਦਾ ਮੋਹ ਨਹੀਂ ਛੱਡਿਆ, ਜਿਸ ਦੇ ਚੱਲਦਿਆਂ ਜਿੱਥੇ ਉਨ੍ਹਾਂ ਨੂੰ ‘ਆਪ’ ਹਾਈਕਮਾਂਡ ਵਲੋਂ ਪਹਿਲਾਂ ਮਾਲਵਾ ਜੋਨ ਦਾ ਸਿੱਖਿਆ ਕੋਆਰਡੀਨੇਟਰ ਬਣਾਇਆ ਗਿਆ, ਉੱਥੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਬਠਿੰਡਾ ਜ਼ਿਲੇ੍ਹ ਸਮੇਤ ਮਾਲਵਾ ਦੇ ਸਕੂਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਸਕੂਲਾਂ ਨਾਲ ਜੁੜਿਆਂ ਹਰ ਮਸਲਾ ਸਿੱਧੇ ਤੌਰ ‘ਤੇ ਬੋਰਡ ਦੇ ਚੇਅਰਮੈਨ ਅਤੇ ਸਿੱਖਿਆ ਮੰਤਰੀ ਤੱਕ ਪੁੱਜ ਸਕੇਗਾ। ਬਰਾੜ ਨੇ ਆਪਣੀ ਨਿਯੁਕਤੀ ਲਈ ‘ਆਪ’ ਹਾਈਕਮਾਂਡ, ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਰਾਮਪੁਰਾ ਫੂਲ ’ਚ ਬਦਲੇ ਸਿਆਸੀ ਸਮੀਕਰਨ : ਹਾਈਕਮਾਂਡ ਦੀ ਹਰੀ ਝੰਡੀ ਤੋਂ ਬਾਅਦ ਇੰਦਰਜੀਤ ਸਿੰਘ ਮਾਨ ਦਾ ਦਬਦਬਾ, ਵਿਰੋਧੀਆ... ਅਗਲੀ ਖ਼ਬਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਮਿਮਿਕਰੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।