26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਗਰ ਕੌਂਸਲ ਨੇ ਵਾਰਡ ਨੰਬਰ 7 ਵਿਚ ਸਫ਼ਾਈ ਅਭਿਆਨ ਚਲਾਇਆ

ਭੁੱਚੋ ਮੰਡੀ, 25 ਅਗਸਤ (ਬਿੱਕਰ ਸਿੰਘ ਸਿੱਧੂ) ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨ ਨੀਨਾ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 7 ਵਿਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਕੌਂਸਲਰ ਆਤਮਾ ਸਿੰਘ, ਕੌਂਸਲਰ ਸੰਤੋਖ ਜੁਗਨੂੰ ਅਤੇ ਹਰਪ੍ਰੀਤ ਸਿੰਘ ਮੌਕੇ ’ਤੇ ਮੌਜੂਦ ਰਹਿ ਕੇ ਸਫ਼ਾਈ ਕਰਮਚਾਰੀਆਂ ਨੂੰ ਨਿਰਦੇਸ਼ ਦੇ ਕੇ ਕੰਮ ਕਰਵਾਇਆ।

ਅਜੀਤ ਡੈਸਕ 26-08-2026
ਭੁੱਚੋ ਮੰਡੀ, 25 ਅਗਸਤ (ਬਿੱਕਰ ਸਿੰਘ ਸਿੱਧੂ) ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨ ਨੀਨਾ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਨੰਬਰ 7 ਵਿਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਕੌਂਸਲਰ ਆਤਮਾ ਸਿੰਘ, ਕੌਂਸਲਰ ਸੰਤੋਖ ਜੁਗਨੂੰ ਅਤੇ ਹਰਪ੍ਰੀਤ ਸਿੰਘ ਮੌਕੇ ’ਤੇ ਮੌਜੂਦ ਰਹਿ ਕੇ ਸਫ਼ਾਈ ਕਰਮਚਾਰੀਆਂ ਨੂੰ ਨਿਰਦੇਸ਼ ਦੇ ਕੇ ਕੰਮ ਕਰਵਾਇਆ। ਕੌਂਸਲਰਾਂ ਨੇ ਵਾਰਡ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਜਿੱਥੇ ਵੀ ਗੰਦਗੀ ਜਾਂ ਸਫ਼ਾਈ ਸਬੰਧੀ ਸਮੱਸਿਆ ਦਿਖਾਈ ਦਿੱਤੀ, ਉਥੇ ਤੁਰੰਤ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਏ ਰੱਖਣ ਲਈ ਨਗਰ ਕੌਂਸਲ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪ੍ਰਧਾਨ ਨਗਰ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਵਿਵਸਥਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਮਲੂਕਾ ਦੀ ਅਗਵਾਈ ਹੇਠ ਭਾਜਪਾ ਯੂਥ ਵਿੰਗ ਦਾ ਵਿਸਥਾਰ ਜ਼ਿਲ੍ਹਾ ਪ੍ਰਧਾਨ ਮਲੂਕਾ ਤੇ ਜਸਪ੍ਰੀਤ ਜੱਸਾ ਨੇ ਨਵ - ਨਿਯੁਕਤ ਅਹੁਦੇ... ਅਗਲੀ ਖ਼ਬਰ ਰਾਮਪੁਰਾ ਅੰਡਰ ਬ੍ਰਿਜ ਦੇ ਟੈਂਡਰ ਜਲਦ ਜਾਰੀ ਕਰਵਾਉਣ ਲਈ ਤਰੁਣ ਚੁੱਘ ਨੂੰ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।