27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ

ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਡੀ.

ਅਜੀਤ ਡੈਸਕ 27-08-2026
ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਤਲਵੰਡੀ ਸਾਬੋ ਵੀਰਪਾਲ ਕੌਰ ਦੀ ਅਗਵਾਈ ਹੇਠ ਸਵੀਪ ਨੋਡਲ ਅਫ਼ਸਰ ਮਦਨ ਲਾਲ ਛਾਬੜਾ, ਸਵੀਪ ਟੀਮ ਤਲਵੰਡੀ ਸਾਬੋ ਵਲੋਂ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਦਨ ਲਾਲ ਛਾਬੜਾ ਨੇ ਵਿਦਿਆਰਥੀਆਂ ਨੂੰ ਈ ਸੀ ਆਈ ਨੈੱਟ ਐਪ ਦੀ ਵਰਤੋਂ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਫਾਰਮ-6 ਰਾਹੀਂ ਨਵੇਂ ਵੋਟਰ ਦੀ ਰਜਿਸਟਰੇਸ਼ਨ ਅਤੇ ਫਾਰਮ-8 ਰਾਹੀਂ ਵੋਟਰ ਵੇਰਵਿਆਂ ਵਿਚ ਸੋਧ/ਤਬਦੀਲੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਪੂਜਾ ਗਰੋਵਰ ਅਤੇ ਗਗਨ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਵੀਪ ਨੋਡਲ ਅਫ਼ਸਰ ਮਦਨ ਲਾਲ ਛਾਬੜਾ ਅਤੇ ਟੀਮ ਮੈਂਬਰ ਪੂਜਾ ਗਰੋਵਰ ਤੇ ਗਗਨ ਸਿੰਘ ਸਮੇਤ ਕਾਲਜ ਦਾ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਖੇਡ ਮੈਦਾਨਾਂ ਦੇ ਉਦਘਾਟਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਅਗਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਨੇ ਨਵ-ਨਿਯੁਕਤ ਪੀ.ਏ.ਸੀ ਮੈਂਬਰ ਕੰਵਰਜੀਤ ਸਿੰਘ ਦੀ ਨਿਯੁਕਤੀ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।