27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਸਿੱਧੂ ਵਲੋਂ ਖੇਡ ਮੈਦਾਨਾਂ ਦੇ ਉਦਘਾਟਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ

ਭਗਤਾ ਭਾਈਕਾ, 26 ਅਗਸਤ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਹਮੀਰਗੜ੍ਹ ਵਿਖੇ 17. 80 ਲੱਖ ਰੁਪਏ, ਮਲੂਕਾ ਖ਼ੁਰਦ ਵਿਖੇ 25.

ਪਿੰਡ ਮਲੂਕਾ ਖ਼ੁਰਦ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ। ਤਸਵੀਰ : ਸੁਖਪਾਲ ਸਿੰਘ ਸੋਨੀ 27-08-2026
ਭਗਤਾ ਭਾਈਕਾ, 26 ਅਗਸਤ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਹਮੀਰਗੜ੍ਹ ਵਿਖੇ 17.80 ਲੱਖ ਰੁਪਏ, ਮਲੂਕਾ ਖ਼ੁਰਦ ਵਿਖੇ 25.80 ਲੱਖ ਰੁਪਏ ਅਤੇ ਨਿਓਰ ਵਿਖੇ 15.80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਖੇਡ ਮੈਦਾਨ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ। ਤਿੰਨਾਂ ਖੇਡ ਮੈਦਾਨਾਂ ’ਤੇ ਕੁੱਲ 59.40 ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡਾਂ ਲਈ ਥਾਂ ਨਹੀਂ ਹੁੰਦੇ,ਸਗੋਂ ਇਹ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਇੱਕ ਮਜ਼ਬੂਤ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਭਰਪੂਰ ਉਤਸ਼ਾਹ ਅਤੇ ਕਾਬਲੀਅਤ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡ ਪੱਧਰ ’ਤੇ ਹੀ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਵੱਡੇ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਅਤੇ ਨੌਜਵਾਨਾਂ ਦੇ ਵਿਕਾਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਸਮਾਜ ਅਤੇ ਮਜ਼ਬੂਤ ਪੰਜਾਬ ਦੀ ਨੀਂਹ ਹਨ।ਇਸ ਮੌਕੇ ਪਿੰਡਾਂ ਦੇ ਵਸਨੀਕਾਂ ਵਲੋਂ ਖੇਡ ਮੈਦਾਨਾਂ ਦੀ ਸਹੂਲਤ ਮਿਲਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਫਤਿਹ ਗਰੁੱਪ ਰਾਮਪੁਰਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਰਕਲ ਕਬੱਡੀ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।